ਮੋਗਾ ਰੈਲੀ ਤੋਂ ਵਿਰੋਧੀ ਬੌਖਲਾਏ : ਬਲਤੇਜ ਪੰਨੂ, ਧਾਲੀਵਾਲ

0
4

ਚੰਡੀਗੜ੍ਹ, (ਗੁਰਜੀਤ ਬਿੱਲਾ/ ਕ੍ਰਿਸ਼ਨ ਗਰਗ)
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੀਤੇ ਦਿਨੀਂ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਆਯੋਜਿਤ ਵਿਲੇਜ ਡਿਫੈਂਸ ਕਮੇਟੀ (ਵੀ ਡੀ ਸੀ) ਦੇ ਸਹੁੰ ਚੁੱਕ ਸਮਾਗਮ ਨੇ ਉਨ੍ਹਾਂ ਰਵਾਇਤੀ ਪਾਰਟੀਆਂ ਦੀ ਤਕਲੀਫ਼ ਵਧਾ ਦਿੱਤੀ ਹੈ, ਜਿਨ੍ਹਾਂ ਪੰਜਾਬ ਦੀ ਜਵਾਨੀ ਨੂੰ ‘ਚਿੱਟੇ’ ਦੀ ਅੱਗ ਵਿੱਚ ਧੱਕਿਆ ਸੀ¢ ਪੰਨੂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸਿਆਸੀ ਫਾਇਦੇ ਲਈ ਨਸ਼ਿਆਂ ਨੂੰ ਉਤਸ਼ਾਹਤ ਕੀਤਾ, ਅੱਜ ਉਨ੍ਹਾਂ ਨੂੰ ਇਸ ਗੱਲ ਦੀ ਸਭ ਤੋਂ ਵੱਧ ਤਕਲੀਫ਼ ਹੋ ਰਹੀ ਹੈ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਕੋਹੜ ਹਮੇਸ਼ਾ ਲਈ ਖ਼ਤਮ ਹੋਣ ਜਾ ਰਿਹਾ ਹੈ¢
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ 2007 ਤੋਂ 2017 ਅਤੇ ਫਿਰ 2017 ਤੋਂ 2022 ਤੱਕ ਪੰਜਾਬ ਨੇ ਉਹ ਕਾਲਾ ਦÏਰ ਦੇਖਿਆ ਹੈ ਜਦੋਂ ਕੋਈ ਨਸ਼ਾ ਤਸਕਰ ਫੜਿਆ ਜਾਂਦਾ ਸੀ, ਤਾਂ ਕੁਝ ਹੀ ਘੰਟਿਆਂ ਵਿੱਚ ਉਸ ਦੀਆਂ ਤਸਵੀਰਾਂ ਉਸ ਸਮੇਂ ਦੇ ਸੱਤਾਧਾਰੀ ਆਗੂਆਂ ਨਾਲ ਵਾਇਰਲ ਹੋ ਜਾਂਦੀਆਂ ਸਨ¢
ਪੰਨੂ ਨੇ ਕਿਹਾ ਕਿ ਮੋਗਾ ਦੇ ਕਿੱਲੀ ਚਹਿਲਾਂ ਵਿੱਚ ਉਮੜਿਆ ਭਾਰੀ ਇਕੱਠ ਵਿਰੋਧੀਆਂ ਦੀਆਂ ਅੱਖਾਂ ਵਿੱਚ ਰੜਕ ਰਿਹਾ ਹੈ¢ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਖ਼ਰਾਬ ਸਿਹਤ ਦੇ ਬਾਵਜੂਦ ਹਸਪਤਾਲ ਤੋਂ ਸਿੱਧਾ ਰੈਲੀ ਵਿੱਚ ਪਹੁੰਚੇ ਅਤੇ 1.25 ਲੱਖ ਮੈਂਬਰਾਂ ਨੂੰ ਸਹੁੰ ਚੁਕਾਈ, ਜੋ ਨਸ਼ਿਆਂ ਵਿਰੁੱਧ ਜੰਗ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ¢ ਜੋ ਲੋਕ ਅਫ਼ਸਰਾਂ ਦੇ ਉੱਥੇ ਜਾਣ ‘ਤੇ ਸਵਾਲ ਉਠਾ ਰਹੇ ਹਨ, ਉਹ ਸ਼ਾਇਦ ਭੁੱਲ ਗਏ ਹਨ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੁਲਸ ਪ੍ਰਸ਼ਾਸਨ ਅਤੇ ਜਨਤਾ ਦੀ ਸਾਂਝੀ ਜੰਗ ਹੈ¢
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀ ਡੀ ਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ¢ ਉਨ੍ਹਾ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ¢
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ¢ ਉਹਨਾ ਦੱਸਿਆ ਕਿ ਵੀ ਡੀ ਸੀ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਬਾਰੇ ਪੰਜਾਬ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਭਰੋਸੇਯੋਗ ਜਾਣਕਾਰੀ ਸਾਂਝੀ ਕਰਕੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ¢
ਮੋਗਾ ਪ੍ਰੋਗਰਾਮ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਾਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਜ਼ਾਰਾਂ ਵੀ ਡੀ ਸੀ ਮੈਂਬਰਾਂ ਦੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਵਿਰੁੱਧ ਉਠ ਖੜ੍ਹੇ ਹੋਏ ਹਨ¢ ਜਦੋਂ ਲੋਕ ਜਾਗ ਜਾਂਦੇ ਹਨ, ਤਾਂ ਨਸ਼ਾ ਖਤਮ ਹੋ ਸਕਦਾ ਹੈ¢ ਸੋਮਵਾਰ ਦਾ ਇਕੱਠ ‘ਆਪ’ ਦੀ ਰੈਲੀ ਨਹੀਂ ਸੀ, ਇਹ ਵੀ ਡੀ ਸੀ ਦਾ ਇਕੱਠ ਸੀ, ਜਿਸ ਕਾਰਨ ਮੁੱਖ ਸਕੱਤਰ ਅਤੇ ਡੀ ਜੀ ਪੀ ਨੇ ਇਸ ਨੂੰ ਸੰਬੋਧਨ ਕੀਤਾ¢ਅਕਾਲੀ ਦਲ ਤੇ ਕਾਂਗਰਸ ਨੂੰ ਚੁਣÏਤੀ ਦਿੰਦਿਆਂ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਸੱਤਾ ਦੇ ਸਾਲਾਂ ਦਾ ਹਿਸਾਬ ਦੇਣ ਲਈ ਕਿਹਾ¢ ਉਨ੍ਹਾ ਸਵਾਲ ਕੀਤਾ—ਅਕਾਲੀ ਦਲ ਦੇ 10 ਸਾਲ ਅਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਦÏਰਾਨ ਨਸ਼ਾ ਤਸਕਰਾਂ ਵਿਰੁੱਧ ਕੀ ਕਾਰਵਾਈ ਹੋਈ? ਕੀ ਉਨ੍ਹਾਂ ਕਦੇ ਅਜਿਹੀ ਮੁਹਿੰਮ ਚਲਾਈ, ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ ਜਾਂ ਵੱਡੇ ਸਮੱਗਲਰਾਂ ਨੂੰ ਜੇਲ੍ਹ ਭੇਜਿਆ?