ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾ ਦੌਰੇ ਲਈ 21 ਫਰਵਰੀ ਤੋਂ ਗੁਜਰਾਤ ਜਾਣਗੇ। ਇਸ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪਾਰਟੀ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾਵੇਗਾ। ਇਸ ਤੋਂ ਇਲਾਵਾ ਅਹਿਮਦਾਬਾਦ ਵਿਖੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵੱਲੋਂ ਭਾਰਤ-ਅਮਰੀਕਾ ਵਿਚਕਾਰ ਹੋਣ ਵਾਲੇ ਵਪਾਰਕ ਸਮਝੌਤੇ ਨੂੰ ਕਿਸਾਨਾਂ ਲਈ ਖ਼ਤਰਨਾਕ ਦੱਸਿਆ ਜਾ ਰਿਹਾ ਹੈ।


