ਲਾਲ ਕਿਲ੍ਹੇ ਤੇ ਚਾਂਦਨੀ ਚੌਕ ਨੇੜੇ ਸੁਰੱਖਿਆ ਸਖਤ

0
6

ਨਵੀਂ ਦਿੱਲੀ : ਕੇਂਦਰੀ ਖੁਫ਼ੀਆ ਏਜੰਸੀਆਂ ਵੱਲੋਂ ਦਿੱਲੀ ਵਿੱਚ ਅੱਤਵਾਦੀ ਹਮਲੇ ਦੇ ਖਦਸ਼ੇ ਦੇ ਮੱਦੇਨਜ਼ਰ ਲਾਲ ਕਿਲ੍ਹੇ ਅਤੇ ਚਾਂਦਨੀ ਚੌਕ ਸਮੇਤ ਕਈ ਇਤਿਹਾਸਕ ਤੇ ਧਾਰਮਕ ਸਥਾਨਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ ਪਾਕਿਸਤਾਨ ਅਧਾਰਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਭਾਰਤ ਦੇ ਪ੍ਰਮੁੱਖ ਧਾਰਮਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਖਾਸ ਤੌਰ ’ਤੇ ਚਾਂਦਨੀ ਚੌਕ ਦੇ ਇੱਕ ਪ੍ਰਾਚੀਨ ਮੰਦਰ ਅਤੇ ਲਾਲ ਕਿਲ੍ਹੇ ਦੇ ਆਸ-ਪਾਸ ਧਮਾਕੇ ਦੀ ਚੇਤਾਵਨੀ ਦਿੱਤੀ ਗਈ ਹੈ। ਇਹ ਅਲਰਟ ਇਸ ਲਈ ਵੀ ਗੰਭੀਰ ਹੈ, ਕਿਉਂਕਿ ਪਿਛਲੇ ਸਾਲ 10 ਨਵੰਬਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਕਾਰ ਧਮਾਕੇ ਵਿੱਚ 13 ਲੋਕਾਂ ਦੀ ਜਾਨ ਚਲੀ ਗਈ ਸੀ, ਜਿਸ ਕਾਰਨ ਸੁਰੱਖਿਆ ਏਜੰਸੀਆਂ ਹੁਣ ਕੋਈ ਵੀ ਢਿੱਲ ਨਹੀਂ ਵਰਤਣਾ ਚਾਹੁੰਦੀਆਂ।