ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ

0
6

ਐਡੀਲੇਡ : ਐਡੀਲੇਡ ਵਿਚ ਖੇਡੇ ਗਏ ਤੀਜੇ ਟੀ-20 ਮੈਚ ਵਿੱਚ ਭਾਰਤੀ ਮਹਿਲਾ ਕਿ੍ਰਕਟ ਟੀਮ ਨੇ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂਅ ਕਰ ਲਈ । ਇਸ ਮੁਕਾਬਲੇ ਵਿੱਚ ਸਮਿ੍ਰਤੀ ਮੰਧਾਨਾ ਦੀ ਤੂਫ਼ਾਨੀ ਪਾਰੀ ਅਤੇ ਭਾਰਤੀ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਪ-ਕਪਤਾਨ ਸਮਿ੍ਰਤੀ ਮੰਧਾਨਾ (82) ਅਤੇ ਜੇਮੀਮਾ ਰੌਡਰਿਗਜ਼ (59) ਨੇ ਸ਼ਾਨਦਾਰ ਅਰਧ-ਸੈਂਕੜੇ ਜੜੇ। ਇਨ੍ਹਾਂ ਦੋਵਾਂ ਨੇ ਮਿਲ ਕੇ 121 ਦੌੜਾਂ ਦੀ ਮਜ਼ਬੂਤ ਸਾਂਝੇਦਾਰੀ ਕੀਤੀ, ਜਿਸ ਦੀ ਬਦੌਲਤ ਭਾਰਤ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 176 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਆਸਟਰੇਲੀਆਈ ਟੀਮ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ ਸਿਰਫ਼ 159 ਦੌੜਾਂ ਹੀ ਬਣਾ ਸਕੀ।