ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਾਸ ਕੀਤੀ ਜੇ ਈ ਈ ਮੇਨ ਪ੍ਰੀਖਿਆ : ਬੈਂਸ

0
5

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨੀਵਾਰ ਨੂੰ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜਾਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼-2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਦੀ ਹੈ। ਉਨ੍ਹਾ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ ਈ ਈ ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ, ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗ-ਦਰਸ਼ਨ ਯਕੀਨੀ ਬਣਾਇਆ ਜਾ ਸਕੇ।
ਉਨ੍ਹਾ ਕਿਹਾ ਕਿਇਹ ਪ੍ਰਾਪਤੀ ਸਾਡੇ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਆਪਣੇ ਸਾਰੇ ਸਮਰਪਿਤ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀ ਏ ਸੀ ਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦੀਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਇਨਾਂ ਯਤਨ ਸਦਕਾ ਸਾਧਾਰਨ ਪਿਛੋਕੜ ਨਾਲ ਸੰਬੰਧਤ ਬੱਚੇ ਆਈ ਆਈ ਟੀ ਮਦਰਾਸ, ਆਈ ਆਈ ਟੀ ਬੰਬੇ, ਆਈ ਆਈ ਟੀ ਦਿੱਲੀ ਅਤੇ ਬਿਟਸ (ਬੀ ਆਈ ਟੀ ਐੱਸ) ਪਿਲਾਨੀ ’ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।ਇਨ੍ਹਾਂ ਵਿੱਚ ਮਜ਼ਦੂਰਾਂ, ਦਰਜ਼ੀਆਂ ਤੇ ਹੋਰ ਕਾਮਿਆਂ ਦੇ ਬੱਚੇ ਸ਼ਾਮਲ ਹਨ।