ਇੰਗਲੈਂਡ ਨੇ ਸ੍ਰੀਲੰਕਾ ਨੂੰ ਹਰਾਇਆ

0
7

ਪਾਲੇਕਲ : ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਐਤਵਾਰ ਸ੍ਰੀਲੰਕਾ ਦੀ ਟੀਮ 147 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 16.4 ਓਵਰਾਂ ਵਿੱਚ ਸਿਰਫ 95 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤਰ੍ਹਾਂ ਇੰਗਲੈਂਡ ਨੇ ਆਪਣੇ ਸੁਪਰ-8 ਪੜਾਅ ਦੇ ਪਹਿਲੇ ਹੀ ਮੁਕਾਬਲੇ ਵਿੱਚ 51 ਦੌੜਾਂ ਦੀ ਵੱਡੀ ਜਿੱਤ ਦਰਜ ਕਰਕੇ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਘੱਟ ਸਕੋਰ ਬਣਾਉਣ ਦੇ ਬਾਵਜੂਦ ਇੰਗਲੈਂਡ ਦੇ ਗੇਂਦਬਾਜ਼ਾਂ ਨੇ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਅਤੇ ਸ੍ਰੀਲੰਕਾ ਦੇ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਖੇਡਣ ਦਾ ਕੋਈ ਮੌਕਾ ਨਹੀਂ ਦਿੱਤਾ।