ਭਾਰਤ-ਅਮਰੀਕਾ ਸਮਝੌਤੇ ਖਿਲਾਫ ਜ਼ੋਰਦਾਰ ਮੁਜ਼ਾਹਰਾ

0
3

ਜਲੰਧਰ (ਗਿਆਨ ਸੈਦਪੁਰੀ)
ਸੰਯੁਕਤ ਕਿਸਾਨ ਮੋਰਚਾ, ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ, ਟ੍ਰੇਡ ਯੂਨੀਅਨਾਂ, ਔਰਤਾਂ, ਮੁਲਾਜ਼ਮਾਂ, ਪੈਨਸ਼ਨਰਾਂ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਬਿਜਲੀ ਵਿਭਾਗ ਪ੍ਰਾਈਵੇਟ ਕੰਪਨੀਆਂ ਹਵਾਲੇ ਕਰਨ ਲਈ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਬਿਜਲੀ ਸੋਧ ਬਿੱਲ, ਬੀਜ ਬਿੱਲ 2025 ਨੂੰ ਵਾਪਸ ਕਰਵਾਉਣ, ਵਿਕਸਤ ਭਾਰਤ ਜੀ ਰਾਮ ਜੀ ਰੱਦ ਕਰਕੇ ਮਗਨਰੇਗਾ ਕਾਨੂੰਨ ਨੂੰ ਬਹਾਲ ਕਰਨ, ਮਜ਼ਦੂਰ ਪੱਖੀ ਕਾਨੂੰਨਾਂ ਨੂੰ ਖ਼ਤਮ ਕਰਕੇ ਪਾਸ ਕੀਤੇ ਗਏ ਚਾਰ ਕਿਰਤ ਕੋਡ ਰੱਦ ਕਰਵਾਉਣ, ਪਬਲਿਕ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਖੇਤੀ ਖੇਤਰ ਰਾਹੀਂ ਦੇਸ਼ ਨੂੰ ਸਾਮਰਾਜ ਖ਼ਾਸਕਰ ਅਮਰੀਕੀ ਸਾਮਰਾਜ ਹਵਾਲੇ ਕਰਨ ਲਈ ਕੀਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਨੂੰ ਰੱਦ ਕਰਵਾਉਣ ਲਈ ਐਤਵਾਰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਜਲੰਧਰ ਸਥਿਤ ਘਰ ਅੱਗੇ ਧਰਨਾ/ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਆਗੂਆਂ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਹੋਰ ਮਿਹਨਤੀ ਲੋਕਾਂ ਨੂੰ ਖ਼ਤਮ ਕਰਨ ਲਈ ਲਗਾਤਾਰ ਨਵੇਂ- ਨਵੇਂ ਬਿੱਲ, ਨੀਤੀਆਂ ਲੈ ਕੇ ਆ ਰਹੀ ਹੈ। ਪੰਜਾਬ ਸਰਕਾਰ ਕੇਂਦਰ ਦੀ ਹਾਂ ’ਚ ਹਾਂ ਮਿਲਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਲਈ ਮੌਤ ਦੇ ਵਾਰੰਟ ਹਨ। ਉਨ੍ਹਾ ਕਿਹਾ ਕਿ ਮਜ਼ਦੂਰਾਂ-ਕਿਸਾਨਾਂ ਤੇ ਹੋਰ ਲੋਕਾਂ ਦੇ ਘਰਾਂ ਆਦਿ ਵਿੱਚ ਹਨੇਰਾ ਕਰਨ ਤੇ ਬਿਜਲੀ ਵਿਭਾਗ ਪ੍ਰਾਈਵੇਟ ਕੰਪਨੀਆਂ ਹਵਾਲੇ ਕਰਨ ਲਈ ਬਿਜਲੀ ਸੋਧ ਬਿੱਲ ਲਿਆਂਦਾ ਗਿਆ ਹੈ। ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਸਸਤੀ ਲੇਬਰ ਮੁਹੱਈਆ ਕਰਵਾਉਣ ਲਈ ਮਗਨਰੇਗਾ ਕਾਨੂੰਨ ਖ਼ਤਮ ਕੀਤਾ ਤੇ ਮਜ਼ਦੂਰ ਜਮਾਤ ਵੱਲੋਂ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੇ ਮਜ਼ਦੂਰ ਪੱਖੀ ਕਾਨੂੰਨਾਂ ਨੂੰ ਖ਼ਤਮ ਕਰਕੇ ਚਾਰ ਲੇਬਰ ਕੋਡ ਲੈ ਕੇ ਆਈ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਹੱਕੀ ਮੰਗ ਦੀਆਂ ਆਵਾਜ਼ਾਂ ਨੂੰ ਕੁਚਲ ਕੇ ਅਮਨ ਕਾਇਮ ਕਰਨ ਦਾ ਭਰਮ ਪਾਲਿਆ ਜਾ ਰਿਹਾ ਹੈ।ਇਸ ਮੌਕੇ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁਕਤ ਵਪਾਰ ਸਮਝੌਤੇ ਖਿਲਾਫ਼ 10 ਮਾਰਚ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਕਰਨ ਅਤੇ ਬਠਿੰਡਾ ਵਿਖੇ ਕਿਸਾਨ ਆਗੂਆਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਹੇ ਬੀ ਕੇ ਯੂ ਉਗਰਾਹਾਂ ਦੇ ਕਾਰਕੁਨਾਂ ਖਿਲਾਫ਼ ਜਬਰ ਕਰਨ ਦੀ ਨਿੰਦਾ ਕਰਦਿਆਂ ਐੱਸ ਐੱਸ ਪੀ ਬਠਿੰਡਾ ਤੇ ਹੋਰ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੰਤੋਖ ਸਿੰਘ ਸੰਧੂ, ਬੀ ਕੇ ਯੂ ਏਕਤਾ ਉਗਰਾਹਾਂ ਦੇ ਗੁਰਚਰਨ ਸਿੰਘ ਚਾਹਲ, ਜਮਹੂਰੀ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ, ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਪਾਲ ਸਿੰਘ ਬਿੱਟੂ, ਆਂਗਨਵਾੜੀ ਵਰਕਰ ਯੂਨੀਅਨ ਦੇ �ਿਸ਼ਨਾ ਭੈਣ ਜੀ, ਨੌਜਵਾਨ ਭਾਰਤ ਸਭਾ ਦੇ ਮੰਗਲਜੀਤ ਪੰਡੋਰੀ, ਇਸਤਰੀ ਜਾਗਿ੍ਰਤੀ ਮੰਚ ਦੇ ਜਸਵੀਰ ਕੌਰ ਜੱਸੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਰਮਨਦੀਪ ਕੌਰ, ਮਿੱਡ ਡੇ ਮੀਲ ਵਰਕਰ ਯੂਨੀਅਨ ਦੇ ਕੁਲਵਿੰਦਰ ਕੌਰ ਨੁਸੀ, ਬੀ ਕੇ ਯੂ ਡਕੌਂਦਾ ਦੇ ਸਤਨਾਮ ਸਿੰਘ ਲੋਹਗੜ੍ਹ, ਬੀ ਕੇ ਯੂ ਖਹਿਰਾ ਦੇ ਕੇਵਲ ਸਿੰਘ ਖਹਿਰਾ ਅਤੇ ਮੰਡ ਬੇਟ ਸੰਘਰਸ਼ ਕਮੇਟੀ ਦੇ ਰਾਮ ਸਿੰਘ ਕਾਇਮਵਾਲਾ ਤੋਂ ਇਲਾਵਾ ਗੁਰਕੰਵਲ ਸਿੰਘ ਗਰਚਾ, ਪਿ੍ਰੰਸੀਪਲ ਮਨਜੀਤ ਸਿੰਘ, ਗੁਰਨਾਮ ਸਿੰਘ ਤੱਗੜ, ਹੰਸ ਰਾਜ ਪੱਬਵਾਂ, ਸੁਖਜਿੰਦਰ ਲਾਲੀ, ਗੁਰਪ੍ਰੀਤ ਸਿੰਘ ਚੀਦਾ ਆਦਿ ਨੇ ਸੰਬੋਧਨ ਕੀਤਾ।