ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਕੇਰਲ ਦਾ ਨਾਂਅ ਬਦਲ ਕੇ ਕੇਰਲਮ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਨਵੇਂ ਪ੍ਰਧਾਨ ਮੰਤਰੀ ਦਫ਼ਤਰ, ਸੇਵਾ ਤੀਰਥ ਵਿਖੇ ਹੋਈ ਪਹਿਲੀ ਕੈਬਨਿਟ ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾ ਦੱਸਿਆ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੰਪਰਕ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੇਂਦਰੀ ਮੰਤਰੀ ਮੰਡਲ ਨੇ ਕੁੱਲ 12,236 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵੱਡੇ ਨਿਵੇਸ਼ ਦਾ ਵੱਡਾ ਹਿੱਸਾ ਰੇਲਵੇ ਅਤੇ ਸ਼ਹਿਰੀ ਆਵਾਜਾਈ ਦੇ ਵਿਸਥਾਰ ’ਤੇ ਕੇਂਦਰਤ ਹੈ।





