ਭਲਕ ਦੇ ਅਸੰਬਲੀ ਸੈਸ਼ਨ ਨੂੰ ਮਨਜ਼ੂਰੀ

0
223

ਚੰਡੀਗੜ੍ਹ : ਪੰਜਾਬ ਦੀ ‘ਆਪ’ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਚੱਲ ਰਹੀ ਖਿੱਚੋਤਾਣ ਰੁਕ ਗਈ, ਜਦੋਂ ਰਾਜਪਾਲ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਕਰਵਾਉਣ ਲਈ ਸਹਿਮਤ ਹੋ ਗਏ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਵਤੀਰਾ ਨਰਮ ਕਰ ਲਿਆ ਹੈ। ਸਰਕਾਰ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀ ਐੱਸ ਟੀ ਤੇ ਬਿਜਲੀ ਨਾਲ ਸੰਬੰਧਤ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਕੱਤਰ ਰਾਹੀਂ ਰਾਜਪਾਲ ਨੂੰ ਸੂਚਿਤ ਕੀਤਾ ਗਿਆ ਕਿ ਇਸ ਸੈਸ਼ਨ ਵਿਚ ਵਪਾਰ ਨਾਲ ਸੰਬੰਧਤ ਮੱਦਾਂ ਵੀ ਵਿਚਾਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਵਿਸ਼ਵਾਸ ਮੱਤ ਲਿਆਉਣ ਲਈ 22 ਸਤੰਬਰ ਨੂੰ ਸੈਸ਼ਨ ਸੱਦਣ ਨੂੰ ਪਹਿਲਾਂ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਸੀ ਤੇ ਫਿਰ ਐਨ ਮੌਕੇ ’ਤੇ ਵਾਪਸ ਲੈ ਲਈ ਸੀ। ਰਾਜਪਾਲ ਨੇ ਕਿਹਾ ਸੀ ਕਿ ਵਿਸ਼ਵਾਸ ਮੱਤ ਲੈਣ ਲਈ ਸੈਸ਼ਨ ਸੱਦਣ ਦੀ ਲੋੜ ਨਹੀਂ ਹੁੰਦੀ।

LEAVE A REPLY

Please enter your comment!
Please enter your name here