ਸਰਪੰਚ ਕਤਲ ਕੇਸ ਦੇ ਦੋ ਮੁਲਜ਼ਮਾਂ ਦਾ ਐਨਕਾਊਂਟਰ

0
14

ਪੱਟੀ : ਤਰਨ ਤਾਰਨ ਵਿੱਚ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਨਾਲ ਸੰਬੰਧਤ ਦੋ ਮੁਲਜ਼ਮ ਪੱਟੀ ਇਲਾਕੇ ਦੇ ਪਿੰਡ ਜੱਲੋਕੇ ਵਿਖੇ ਐਨਕਾਊਂਟਰ ਦੌਰਾਨ ਜ਼ਖਮੀ ਹੋ ਗਏ। ਜ਼ਿਲ੍ਹਾ ਤਰਨ ਤਾਰਨ ਦੇ ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਨ੍ਹਾਂ ਦੀ ਪਛਾਣ ਰੋਮਨਦੀਪ ਸਿੰਘ ਵਾਸੀ ਪਿੰਡ ਚੋਹਲਾ ਸਾਹਿਬ ਅਤੇ ਅਰਸ਼ਦੀਪ ਸਿੰਘ ਜਲੰਧਰ ਵਜੋਂ ਹੋਈ ਹੈ। ਉਨ੍ਹਾ ਦੱਸਿਆ ਕਿ ਥਾਣਾ ਸਦਰ ਪੱਟੀ ਅਤੇ ਸਰਹਾਲੀ ਦੀ ਪੁਲਸ ਟੀਮ ਨੇ ਪਿੰਡ ਜੱਲੋਕੇ ਦੇ ਬੰਨ੍ਹ ਉੱਪਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਦੋਵੇਂ ਜ਼ਖਮੀ ਹੋ ਗਏ। ਉਨ੍ਹਾ ਦੱਸਿਆ ਕਿ ਰੋਮਨਦੀਪ ਸਿੰਘ ਮੁੱਖ ਸ਼ੂਟਰ ਹੈ ਅਤੇ ਅਰਸ਼ਦੀਪ ਸਿੰਘ ਉਸ ਨੂੰ ਲੁਕਣ ਲਈ ਰਿਹਾਇਸ਼ ਮੁਹੱਈਆ ਕਰਵਾਉਂਦਾ ਰਿਹਾ ਹੈ। ਦੋਵਾਂ ਮੁਲਜ਼ਮਾਂ ਪਾਸੋਂ ਦੋ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਹਨ।