ਕਪੂਰਥਲਾ : ਸੁਲਤਾਨਪੁਰ ਲੋਧੀ ਨੇੜਲੇ ਪਿੰਡ ਗਿੱਲਾਂ ਗਾਖਲਾਂ ਵਿੱਚ ਆਵਾਰਾ ਕੁੱਤਿਆਂ ਨੇ 8 ਸਾਲ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਇਸ ਬੱਚੇ ਦੀ ਪਛਾਣ ਇਤਵਾਰੀ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਬੱਚਾ ਖੇਤਾਂ ਵਿੱਚ ਕੰਮ ਕਰ ਰਹੇ ਆਪਣੇ ਪਿਤਾ ਨੂੰ ਰੋਟੀ ਦੇਣ ਗਿਆ ਸੀ। ਜਦੋਂ ਬੱਚਾ ਨੇੜਲੇ ਖੇਤ ਵਿੱਚ ਗਿਆ ਤਾਂ ਉੱਥੇ ਘੁੰਮ ਰਹੇ ਪੰਜ ਆਵਾਰਾ ਕੁੱਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਕੁੱਤਿਆਂ ਦੇ ਵੱਢਣ ਕਾਰਨ ਬੱਚੇ ਦੇ ਸਰੀਰ ’ਤੇ ਕਈ ਡੂੰਘੇ ਜ਼ਖ਼ਮ ਹੋ ਗਏ। ਬੱਚੇ ਦੀਆਂ ਚੀਕਾਂ ਸੁਣ ਕੇ ਜਦੋਂ ਮਾਪੇ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਬੜੀ ਮੁਸ਼ਕਲ ਨਾਲ ਬੱਚੇ ਨੂੰ ਕੁੱਤਿਆਂ ਤੋਂ ਛੁਡਵਾਇਆ, ਪਰ ਤਦ ਤੱਕ ਬੱਚੇ ਦਾ ਕਾਫੀ ਖੂਨ ਵਹਿ ਚੁੱਕਾ ਸੀ। ਉਸ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਬੱਚੇ ਦੀ ਮੌਤ ਹੋ ਗਈ।




