ਨਵੀਂ ਦਿੱਲੀ : ਈਰਾਨ ’ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਉਪਰੰਤ ਖਾੜੀ ਖੇਤਰ ਵਿਚ ਹਵਾਈ ਖੇਤਰ ਦੇ ਬੰਦ ਹੋਣ ਦੇ ਮੱਦੇਨਜ਼ਰ ਐਤਵਾਰ ਨੂੰ ਮੁੰਬਈ ਅਤੇ ਦਿੱਲੀ ਹਵਾਈ ਅੱਡਿਆਂ ’ਤੇ 225 ਅੰਤਰ ਰਾਸ਼ਟਰੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਮੁੰਬਈ ਹਵਾਈ ਅੱਡੇ ’ਤੇ 125 ਉਡਾਣਾਂ ਅਤੇ ਦਿੱਲੀ ਹਵਾਈ ਅੱਡੇ ’ਤੇ ਘੱਟੋ-ਘੱਟ 100 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।
ਐਤਵਾਰ ਲਗਭਗ ਦਸ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਰੱਦ ਕੀਤੀਆਂ ਗਈਆਂ ਇਨ੍ਹਾਂ ਉਡਾਣਾਂ ਬਾਰੇ ਹਵਾਈ ਅੱਡਾ ਅਥਾਰਟੀ ਵੱਲੋਂ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਯਾਤਰੂਆਂ ਨੂੰ ਦਿੱਤੀ ਗਈ। ਰੱਦ ਕੀਤੀਆਂ ਗਈਆਂ ਉਡਾਣਾਂ ਵਿੱਚ ਦੋਹਾ, ਕਤਰ, ਸ਼ਾਰਜਾਹ ਆਦਿ ਨਾਲ ਸੰਬੰਧਤ ਹਨ। ਜਿਨ੍ਹਾਂ ਦਾ ਸੰਚਾਲਨ ਵੱਖ-ਵੱਖ ਹਵਾਈ ਕੰਪਨੀਆਂ ਵੱਲੋਂ ਕੀਤਾ ਜਾ ਰਿਹਾ।




