ਨਾਗਪੁਰ : ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਤਵਾਰ ਸਵੇਰੇ ਇੱਕ ਵਿਸਫੋਟਕ ਬਣਾਉਣ ਵਾਲੀ ਫੈਕਟਰੀ ਵਿੱਚ ਹੋਏ ਭਿਆਨਕ ਧਮਾਕੇ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਕਾਟੋਲ ਤਹਿਸੀਲ ਦੇ ਰਾਉਲਗਾਂਵ ਸਥਿਤ ਐਨਰਜੀ ਲਿਮਟਿਡ ਦੀ ਫੈਕਟਰੀ ਵਿੱਚ ਸਵੇਰੇ ਕਰੀਬ 7 ਵਜੇ ਵਾਪਰਿਆ। ਪੁਲਸ ਮੁਤਾਬਕ ਧਮਾਕਾ ਏਨਾ ਜ਼ਬਰਦਸਤ ਸੀ ਕਿ ਫੈਕਟਰੀ ਦੀ ਡੈਟੋਨੇਟਰ ਪੈਕਿੰਗ ਯੂਨਿਟ ਪੂਰੀ ਤਰ੍ਹਾਂ ਤਬਾਹ ਹੋ ਗਈ। ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਉਸ ਸਮੇਂ ਹੋਇਆ, ਜਦੋਂ ਸਵੇਰ ਦੀ ਸ਼ਿਫਟ ਦਾ ਕੰਮ ਸ਼ੁਰੂ ਹੀ ਹੋਇਆ ਸੀ। ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਨਾਗਪੁਰ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।




