ਪੰਜਾਬ ਸਰਕਾਰ ਵੱਲੋਂ ਫਸੇ ਪੰਜਾਬੀਆਂ ਲਈ ਹੈੱਲਪਲਾਈਨ ਨੰਬਰ ਜਾਰੀ

0
8

ਚੰਡੀਗੜ੍ਹ (ਗੁਰਜੀਤ ਬਿੱਲਾ/�ਿਸ਼ਨ ਗਰਗ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈੱਲਪਲਾਈਨ ਜਾਰੀ ਕੀਤੀ ਹੈ। ਉਨ੍ਹਾ ਕਿਹਾ ਕਿ ਪੀੜਤ ਪਰਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ’ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 ’ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ ’ਤੇ ਕਾਲ ਕਰ ਸਕਦੇ ਹਨ।ਉਨ੍ਹਾ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਪੂਰੀ ਮਦਦ ਦਾ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ ਇੱਕ ਸਮਰਪਤ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜੋ ਦਿਨ-ਰਾਤ ਕਾਰਜਸ਼ੀਲ ਰਹੇਗਾ। ਜੇਕਰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਲੋਕ 0172 2260042 ਅਤੇ 0172 2260043 ’ਤੇ ਕਾਲ ਕਰ ਸਕਦੇ ਹਨ ਜਾਂ +91 94787 79112 ’ਤੇ ਵਟਸਅੱਪ ਰਾਹੀਂ ਮੈਸੇਜ ਭੇਜ ਸਕਦੇ ਹਨ। ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਫਸੇ ਲੋਕਾਂ ਨੂੰ ਜਲਦ ਤੋਂ ਜਲਦ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।
ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਉਨ੍ਹਾ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।