ਪਾਇਲ : ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਿੰਡ ਕੋਟਲੀ ਦੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਸਰਪੰਚ ਸੰਦੀਪ ਕੌਰ, ਪੰਚ ਹਰਿੰਦਰ ਸਿੰਘ, ਪੰਚ ਧਰਮਪਾਲ ਸਿੰਘ ਅਤੇ ਪੰਚ ਸਰਬਜੀਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਤ ਕੀਤਾ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਪਿੰਡ ਕੋਟਲੀ ਦੀ ਪੰਚਾਇਤ ਦੇ ‘ਆਪ’ ਵਿੱਚ ਸ਼ਾਮਲ ਹੋਣ ’ਤੇ ਹਲਕਾ ਵਿਧਾਇਕ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾ ਕਿਹਾ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਗ੍ਰਾਮ ਪੰਚਾਇਤ ਕੋਟਲੀ ਨੂੰ ਸਸਪੈਂਡ ਕਰਵਾਉਣ, ਵਿਕਾਸ ਦੇ ਕੰਮਾਂ ਪ੍ਰਤੀ ਡਰਾ ਧਮਕਾ ਕੇ ਆਪ ਵਿੱਚ ਸ਼ਾਮਲ ਕਰਾਉਣਾ ਰਾਜਨੀਤੀ ਨਹੀਂ।



