ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਏਸ਼ੀਆ ਅਤੇ ਯੂਕਰੇਨ ਦੇ ਸੰਘਰਸ਼ਾਂ ਨੂੰ ਜਲਦੀ ਖਤਮ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਫੌਜੀ ਟਕਰਾਅ ਰਾਹੀਂ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੀਤਾ ਜਾ ਸਕਦਾ। ਮੋਦੀ ਨੇ ਇਹ ਟਿੱਪਣੀਆਂ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨਾਲ ਵਿਆਪਕ ਗੱਲਬਾਤ ਕਰਨ ਤੋਂ ਬਾਅਦ ਕੀਤੀਆਂ। ਉਨ੍ਹਾ ਆਪਣੇ ਮੀਡੀਆ ਬਿਆਨ ਵਿੱਚ ਕਿਹਾ, ‘ਭਾਰਤ ਅਤੇ ਫਿਨਲੈਂਡ ਦੋਵੇਂ ਕਾਨੂੰਨ ਦੇ ਰਾਜ, ਸੰਵਾਦ ਅਤੇ ਕੂਟਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। ਅਸੀਂ ਇਸ ਗੱਲ ’ਤੇ ਸਹਿਮਤ ਹਾਂ ਕਿ ਕੋਈ ਵੀ ਮਸਲਾ ਇਕੱਲੇ ਫੌਜੀ ਟਕਰਾਅ ਰਾਹੀਂ ਹੱਲ ਨਹੀਂ ਕੀਤਾ ਜਾ ਸਕਦਾ। ਚਾਹੇ ਯੂਕਰੇਨ ਹੋਵੇ ਜਾਂ ਪੱਛਮੀ ਏਸ਼ੀਆ, ਅਸੀਂ ਸੰਘਰਸ਼ਾਂ ਦੇ ਜਲਦੀ ਅੰਤ ਅਤੇ ਸ਼ਾਂਤੀ ਵੱਲ ਹਰ ਯਤਨ ਦਾ ਸਮਰਥਨ ਕਰਨਾ ਜਾਰੀ ਰੱਖਾਂਗੇ।’





