ਮੋਦੀ ਇੱਕ ਕਮਜ਼ੋਰ ਪ੍ਰਧਾਨ ਮੰਤਰੀ ਸਾਬਤ ਹੋਏ : ਕੁਲਤਾਰ ਸੰਧਵਾਂ

0
20

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵੱਲੋਂ ਭਾਰਤ ਨੂੰ ਤੇਲ ਖਰੀਦਣ ਦੀ ਪ੍ਰਵਾਨਗੀ ਦੇਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾ ਕਿਹਾ ਕਿ ਭਾਰਤ ਇੱਕ ਆਜ਼ਾਦ ਦੇਸ਼ ਹੈ ਅਤੇ ਭਾਰਤ ਨੇ ਕਿਸ ਨਾਲ ਵਪਾਰ ਕਰਨਾ ਹੈ, ਇਸ ਦੀ ਪ੍ਰਵਾਨਗੀ ਅਮਰੀਕਾ ਵਰਗੇ ਦੇਸ਼ ਨਹੀਂ ਦੇਣਗੇ। ਉਨ੍ਹਾ ਕਿਹਾ ਕਿ ਭਾਰਤ ਨੂੰ ਕਿਸੇ ਵੀ ਮੁਲਕ ਨਾਲ ਵਪਾਰ ਕਰਨ ਲਈ ਕਿਸੇ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੈ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਮੂਹਰੇ ਗੋਡੇ ਟੇਕ ਦਿੱਤੇ ਹਨ। ਉਨ੍ਹਾ ਕਿਹਾ ਕਿ ਨਰਿੰਦਰ ਮੋਦੀ ਇੱਕ ਕਮਜ਼ੋਰ ਪ੍ਰਧਾਨ ਮੰਤਰੀ ਸਾਬਤ ਹੋ ਰਹੇ ਹਨ, ਜਦੋਂ ਕਿ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਇੱਕ ਆਜ਼ਾਦ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਉਨ੍ਹਾਂ ਨੂੰ ਡੋਨਾਲਡ ਟਰੰਪ ਵਰਗਿਆਂ ਨੂੰ ਸਾਫ਼ ਕਰ ਦੇਣਾ ਚਾਹੀਦਾ ਹੈ ਕਿ ਸਾਨੂੰ ਕਿਸੇ ਨਾਲ ਵਪਾਰ ਲਈ ਕਿਸੇ ਤੋਂ ਪ੍ਰਵਾਨਗੀ ਲੈਣ ਦੀ ਜ਼ਰੂਰਤ ਨਹੀਂ ਹੈ।