ਟਿੱਪਰ, ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ 2 ਮੌਤਾਂ

0
15

ਨਾਭਾ : ਸ਼ੁੱਕਰਵਾਰ ਸਵੇਰੇ ਨਾਭਾ-ਅਮਲੋਹ ਮੁੱਖ ਮਾਰਗ ’ਤੇ ਪਿੰਡ ਲੁਬਾਣਾ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ, ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜੋ ਕਿ ਪਿੰਡ ਲੁਬਾਣਾ ਦੇ ਹੀ ਵਸਨੀਕ ਦੱਸੇ ਜਾ ਰਹੇ ਹਨ। ਚਸ਼ਮਦੀਦਾਂ ਅਨੁਸਾਰ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਬਚਾਉਣ ਦਾ ਯਤਨ ਕੀਤਾ ਅਤੇ ਜਦੋਂ ਉਸ ਨੇ ਟਿੱਪਰ ਮੋੜਿਆ ਤਾਂ ਉਹ ਸਾਹਮਣੇ ਤੋਂ ਆ ਰਹੀ ਬੱਸ ਨਾਲ ਸਿੱਧਾ ਟਕਰਾਅ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਟਿੱਪਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।