13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ ਸੋਸ਼ਲ ਮੀਡੀਆ ਪਾਬੰਦੀ

0
10

ਅਮਰਾਵਤੀ : ਵਿਦੇਸ਼ਾਂ ਵਿੱਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਾਅਦ ਹੁਣ ਭਾਰਤ ਵਿੱਚ ਵੀ ਇਸ ਦਿਸ਼ਾ ਵੱਲ ਵੱਡੇ ਕਦਮ ਚੁੱਕੇ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਦੇ ਸੂਬੇ ਆਂਧਰਾ ਪ੍ਰਦੇਸ਼ ਦੀ ਸਰਕਾਰ ਨੇ ਇਸ ਸੰਬੰਧੀ ਇੱਕ ਅਹਿਮ ਪਹਿਲਕਦਮੀ ਕੀਤੀ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਗਲੇ 90 ਦਿਨਾਂ ਦੇ ਅੰਦਰ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ। ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬੱਚਿਆਂ ਦੇ ਮਾਨਸਿਕ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਗੰਭੀਰ ਹੈ ਅਤੇ ਇਸ ਪਾਬੰਦੀ ਦਾ ਘੇਰਾ ਵਧਾ ਕੇ 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੀ ਇਸ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ ਕੀਤੀ ਜਾ ਰਹੀ ਹੈ।