ਪੰਜਾਬ ਅਸੰਬਲੀ ਦਾ ਬਜਟ ਅਜਲਾਸ ਸ਼ੁਰੂ, ਔਰਤਾਂ ਨੂੰ 1000 ਰੁਪਏ ਦੇਣ ‘ਤੇ ਲੱਗੇਗੀ ਮੋਹਰ

0
2

ਚੰਡੀਗੜ੍ਹ (ਗੁਰਜੀਤ ਬਿੱਲਾ, ਕ੍ਰਿਸ਼ਨ ਗਰਗ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਤੇ ਪੰਜਵਾਂ ਬਜਟ ਅਜਲਾਸ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ | ਬਜਟ ਅਜਲਾਸ 16 ਮਾਰਚ ਤੱਕ ਚੱਲੇਗਾ | ਐਤਕੀਂ ਬਜਟ ‘ਚ ਕੋਈ ਨਵਾਂ ਟੈਕਸ ਲੱਗਣ ਦੀ ਸੰਭਾਵਨਾ ਨਹੀਂ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਬਜਟ ਵਿਚ ਕੋਈ ਟੈਕਸ ਨਹੀਂ ਲਾਇਆ ਜਾਵੇਗਾ | ਕੇਂਦਰੀ ਤਰਜ਼ ‘ਤੇ ਪਹਿਲੀ ਵਾਰ ਬਜਟ ਪ੍ਰਸਤਾਵ ਐਤਵਾਰ ਵਾਲੇ ਦਿਨ ਪੇਸ਼ ਕੀਤੇ ਜਾਣਗੇ | ਸ਼ਾਇਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਬਜਟ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਜਾ ਰਿਹਾ ਹੈ | ਬਜਟ ਅਜਲਾਸ ‘ਚ ਆਗਾਮੀ ਵਿਧਾਨ ਸਭਾ ਚੋਣਾਂ ਦਾ ਪਰਛਾਵਾਂ ਸਪੱਸ਼ਟ ਨਜ਼ਰ ਆਵੇਗਾ | ਵਿਰੋਧੀ ਧਿਰ ਵੀ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਲਈ ਵਾਹ ਲਾਏਗੀ | ਸਰਕਾਰ ਆਪਣੇ ਆਖਰੀ ਬਜਟ ‘ਚ 18 ਸਾਲ ਤੋਂ ਉਪਰ ਦੀਆਂ ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰੇਗੀ ਤਾਂ ਜੋ ਆਗਾਮੀ ਚੋਣਾਂ ਦੇ ਮੱਦੇਨਜ਼ਰ ਅÏਰਤਾਂ ਨੂੰ ਲੁਭਾਇਆ ਜਾ ਸਕੇ | ਚੇਤੇ ਰਹੇ ਕਿ ਸੂਬੇ ‘ਚ ਕਰੀਬ 48 ਫ਼ੀਸਦੀ ਅÏਰਤਾਂ ਹਨ | ਬਜਟ ਇਜਲਾਸ ਅੱਜ ਭਾਰੀ ਹੰਗਾਮੇ ਨਾਲ ਸ਼ੁਰੂ ਹੋਇਆ | ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਰਾਹੀਂ ਭਗਵੰਤ ਮਾਨ ਸਰਕਾਰ ਦੇ ਇਸ ਕਾਰਜਕਾਲ ਦੇ ਆਖ਼ਰੀ ਪੂਰਨ ਬਜਟ ਅਜਲਾਸ ਦਾ ਆਗਾਜ਼ ਕੀਤਾ | ਜਿਵੇਂ ਹੀ ਰਾਜਪਾਲ ਨੇ ਭਾਸ਼ਣ ਸ਼ੁਰੂ ਕੀਤਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਕਰੀਬ 17 ਮਿੰਟਾਂ ਤੱਕ ਚੱਲੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਵਿਰੋਧੀ ਧਿਰ ਨੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ | ਹੰਗਾਮੇ ਦੇ ਬਾਵਜੂਦ ਰਾਜਪਾਲ ਨੇ ਆਪਣਾ ਕਰੀਬ ਦੋ ਘੰਟੇ ਲੰਬਾ ਭਾਸ਼ਣ ਜਾਰੀ ਰੱਖਿਆ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਿੱਖਿਆ ਖੇਤਰ ਵਿੱਚ 13,765 ਅਧਿਆਪਕਾਂ ਦੀ ਭਰਤੀ ਕੀਤੀ ਹੈ ਅਤੇ 223 ਪਿ੍ੰਸੀਪਲਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਹੈ | ਸਿਹਤ ਖੇਤਰ ਵਿੱਚ ‘ਆਮ ਆਦਮੀ ਕਲੀਨਿਕ’ ਅਤੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਉਨ੍ਹਾ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 10.63 ਲੱਖ ਮਰੀਜ਼ਾਂ ਦਾ ਇਲਾਜ ਅਤੇ ਪੁਨਰਵਾਸ ਕੀਤਾ ਗਿਆ ਹੈ | ਕਿਸਾਨੀ, ਉਦਯੋਗ ਅਤੇ ਪੇਂਡੂ ਵਿਕਾਸ ਲਈ ਵੱਡੇ ਅੰਕੜੇ ਰਾਜਪਾਲ ਨੇ ਖੇਤੀਬਾੜੀ ਖੇਤਰ ਵਿੱਚ ਨਹਿਰੀ ਪਾਣੀ ਦੇ ਸੁਧਾਰ ਲਈ 787 ਕਰੋੜ ਰੁਪਏ ਅਤੇ ਗੰਨੇ ਦੇ ਭਾਅ ਵਿੱਚ 15 ਰੁਪਏ ਦੇ ਵਾਧੇ ਦਾ ਐਲਾਨ ਕੀਤਾ | ਉਦਯੋਗਿਕ ਮੋਰਚੇ ‘ਤੇ ਜਾਪਾਨ ਯਾਤਰਾ ਦੌਰਾਨ ਹੋਏ 900 ਕਰੋੜ ਦੇ ਨਿਵੇਸ਼ ਸਮਝੌਤਿਆਂ ਅਤੇ ਟਰਾਂਸਪੋਰਟ ਵਿਭਾਗ ਦੇ ਮਾਲੀਏ ਵਿੱਚ 16.63 ਫੀਸਦੀ ਦੇ ਵਾਧੇ ਨੂੰ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ | ਪੇਂਡੂ ਵਿਕਾਸ ਲਈ ਮਨਰੇਗਾ ਤਹਿਤ 8.52 ਲੱਖ ਘਰਾਂ ਨੂੰ ਰੁਜ਼ਗਾਰ ਦੇਣ ਅਤੇ 3200 ਮਾਡਲ ਖੇਡ ਮੈਦਾਨ ਬਣਾਉਣ ਦੀ ਯੋਜਨਾ ਵੀ ਸਾਂਝੀ ਕੀਤੀ ਗਈ | ਭਾਸ਼ਣ ਦੇ ਅਖੀਰ ਵਿੱਚ ਰਾਜਪਾਲ ਨੇ ਸਾਰੀਆਂ ਪਾਰਟੀਆਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ | ਪੰਜਾਬ ਕਾਂਗਰਸ ਨੇ ਬਜਟ ਇਜਲਾਸ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਖਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ 15 ਵਿਖੇ ਸਥਿਤ ਪੰਜਾਬ ਕਾਂਗਰਸ ਦਫਤਰ ਦੇ ਬਾਹਰ ਇਕੱਠੇ ਹੋ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸੀ, ਪਰ ਅੱਜ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਉਹ ਪੂਰੇ ਨਹੀਂ ਕੀਤੇ ਗਏ ਹਨ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅÏਰਤਾਂ ਨੂੰ ਹਲੇ ਤੱਕ 1000 ਰੁਪਏ ਮਹੀਨਾ ਨਹੀਂ ਦਿੱਤਾ ਗਿਆ ਅਤੇ ਹੋਰ ਵੀ ਕਈ ਵਾਅਦੇ ਪੂਰੇ ਨਹੀਂ ਕੀਤੇ ਗਏ |