ਚੰਡੀਗੜ੍ਹ-ਜੱਗੂ ਭਗਵਾਨਪੂਰੀਆ ਗੈਂਗ ਨਾਲ ਜੁੜੇ ਮੋਸਟ-ਵਾਂਟੇਡ ਗੈਂਗਸਟਰ ਅੰਮਿ੍ਰਤਪਾਲ ਸਿੰਘ ਉਰਫ਼ ਅੰਮਿ੍ਰਤ ਦਾਲਮ ਨੂੰ ਕਾਬੂ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੀ ਬੇਨਤੀ ’ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ ਦੇ ਆਧਾਰ ’ਤੇ ਅੰਮਿ੍ਰਤ ਦਾਲਮ ਨੂੰ ਮੋਲਡੋਵਾ ਸਰਹੱਦ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮਿ੍ਰਤਪਾਲ ਸਿੰਘ ਪੰਜਾਬ ਵਿੱਚ ਕਈ ਗੰਭੀਰ ਅਪਰਾਧਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਕਾਫੀ ਸਮੇਂ ਤੋਂ ਵਿਦੇਸ਼ ਵਿੱਚ ਫਰਾਰ ਸੀ। ਉਨ੍ਹਾ ਕਿਹਾ ਕਿ ਇਹ ਹਿਰਾਸਤ ਕੌਮਾਂਤਰੀ ਤਾਲਮੇਲ ਅਤੇ ਪੰਜਾਬ ਪੁਲਸ ਵੱਲੋਂ ਵਿਸ਼ਵ ਪੱਧਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਲਗਾਤਾਰ ਕੀਤੀ ਗਈ ਪੈਰਵੀ ਸਦਕਾ ਸੰਭਵ ਹੋਈ ਹੈ। ਉਸ ਨੂੰ ਭਾਰਤ ਵਾਪਸ ਲਿਆਉਣ ਲਈ ਹੁਣ ਕਾਨੂੰਨੀ ਪ੍ਰ�ਿਆ ਸ਼ੁਰੂ ਕੀਤੀ ਜਾਵੇਗੀ।




