ਪਾਕਿ ’ਚ ਤੇਲ 321 ਰੁਪਏ

0
9

ਇਸਲਾਮਾਬਾਦ : ਪਾਕਿਸਤਾਨ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰ ਦਿੱਤਾ ਹੈ। ਇਹ ਦੇਸ਼ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ। ਇਸ ਫੈਸਲੇ ਤੋਂ ਬਾਅਦ ਹੁਣ ਪੈਟਰੋਲ ਦੀ ਕੀਮਤ 321.17 ਰੁਪਏ ਅਤੇ ਡੀਜ਼ਲ ਦੀ ਕੀਮਤ 335.86 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਪਾਕਿਸਤਾਨੀ ਮੰਤਰੀਆਂ ਨੇ ਅੱਧੀ ਰਾਤ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਖੇਤਰੀ ਤਣਾਅ ਕਾਰਨ ਤੇਲ ਦੀ ਸਪਲਾਈ ਪ੍ਰਭਾਵਤ ਹੋਈ ਹੈ, ਜਿਸ ਕਾਰਨ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ।