ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਚੰਡੀਗੜ੍ਹ ਤੋਂ 30 ਪਿ੍ਰੰਸੀਪਲਾਂ ਨੂੰ ਸਿੰਗਾਪੁਰ ਟਰੇਨਿੰਗ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਨ੍ਹਾਂ ਪਿ੍ਰੰਸੀਪਲਾਂ ਵਿੱਚ 20 ਮਹਿਲਾ ਪਿ੍ਰੰਸੀਪਲ ਅਤੇ 10 ਮਰਦ ਪਿ੍ਰੰਸੀਪਲ ਸ਼ਾਮਿਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਗਾਤਾਰ ਮਿਸਾਲੀ ਕੰਮ ਕੀਤੇ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਲਗਾਤਾਰ ਪਿ੍ਰੰਸੀਪਲਾਂ ਅਤੇ ਅਧਿਆਪਕਾਂ ਨੂੰ ਵੱਖ-ਵੱਖ ਥਾਵਾਂ ’ਤੇ ਟਰੇਨਿੰਗ ਦਵਾ ਕੇ ਸਿੱਖਿਆ ਨੂੰ ਹੋਰ ਪ੍ਰਫੁੱਲਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ 234 ਪਿ੍ਰੰਸੀਪਲਾਂ ਨੂੰ ਸਿੰਗਾਪੁਰ ਤੋਂ ਟਰੇਨਿੰਗ ਦਿੱਤੀ ਜਾ ਚੁੱਕੀ ਹੈ।





