ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਆਮ ਆਦਮੀ ਪਾਰਟੀ (ਆਪ) ਦੇ ਜਨਰਲ ਸਕੱਤਰ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਆਪਣੀ ਪੰਜਵੀਂ ਗਰੰਟੀ ਪੂਰੀ ਕਰ ਲਈ ਹੈ। ਉਨ੍ਹਾ ਦੱਸਿਆ ਕਿ ਵਿੱਤੀ ਸਾਲ 2026-27 ਦੇ ਰਾਜ ਦੇ ਬਜਟ ਵਿੱਚ ਸਰਕਾਰ ਨੇ ਅਧਿਕਾਰਤ ਤੌਰ ’ਤੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਨੂੰ ਰਾਜ ਵਿੱਚ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਪਹਿਲਕਦਮੀ ਮੰਨਿਆ ਜਾਂਦਾ ਹੈ।
ਇਸ ਯੋਜਨਾ ਅਨੁਸਾਰ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਅਤੇ ਅਨੁਸੂਚਿਤ ਜਾਤੀ (ਐੱਸ ਸੀ) ਭਾਈਚਾਰੇ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,500 ਪ੍ਰਾਪਤ ਹੋਣਗੇ।ਦੀਪਕ ਬਾਲੀ ਨੇ ਕਿਹਾ ਕਿ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਇਹ ਫੈਸਲਾ ਇਤਿਹਾਸਕ ਹੈ। ਉਨ੍ਹਾ ਅੱਗੇ ਕਿਹਾ ਕਿ ਇਹ ਯੋਜਨਾ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕੀਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਇੱਕ ਵਿਲੱਖਣ ਅਤੇ ਦੂਰਦਰਸ਼ੀ ਪਹਿਲ ਹੈ। ਉਨ੍ਹਾ ਦੇ ਅਨੁਸਾਰ, ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਅਜਿਹੀ ਯੋਜਨਾ ਲਾਗੂ ਕੀਤੀ ਹੈ, ਜੋ ਮਹਿਲਾਵਾਂ ਨੂੰ ਸਿੱਧੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।ਉਨ੍ਹਾ ਕਿਹਾ ਕਿ ਜਦੋਂ ਮਹਿਲਾਵਾਂ ਵਿੱਤੀ ਤੌਰ ’ਤੇ ਸਸ਼ਕਤ ਹੁੰਦੀਆਂ ਹਨ ਤਾਂ ਇਸ ਦਾ ਪੂਰੇ ਪਰਵਾਰ ਅਤੇ ਸਮਾਜ ’ਤੇ ਸਾਕਾਰਾਤਮਕ ਪ੍ਰਭਾਵ ਪੈਂਦਾ ਹੈ। ਇਸ ਨਾਲ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਪਰਵਾਰ ਦੀ ਜੀਵਨ ਸ਼ੈਲੀ ਵਿੱਚ ਵੀ ਸੁਧਾਰ ਹੁੰਦਾ ਹੈ।
ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਹਿੱਤ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਜਨਤਾ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਦੀ ਰਹੇਗੀ। ਉਨ੍ਹਾ ਵਿਸ਼ਵਾਸ ਪ੍ਰਗਟ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦੇ ਨਤੀਜੇ ਵਜੋਂ ਪੰਜਾਬ ਭਵਿੱਖ ਵਿੱਚ ਸਮਾਜਿਕ ਅਤੇ ਆਰਥਿਕ ਤੌਰ ’ਤੇ ਹੋਰ ਵੀ ਮਜ਼ਬੂਤ ਹੋਵੇਗਾ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਦੇਖਣ ਨੂੰ ਮਿਲੇਗਾ।





