ਨਸ਼ੇ ਤੇ ਬੇਰੁਜ਼ਗਾਰੀ ਦਾ ਸਫਾਇਆ ਪ੍ਰਮੁੱਖ ਤਰਜੀਹ : ਮਾਨ

0
12

ਜਲੰਧਰ (ਸੁਿਰੰਦਰ ਕੁਮਾਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸੰਬੰਧੀ ਨੀਤੀਆਂ ’ਤੇ ਧਿਆਨ ਕੇਂਦਰਤ ਕਰ ਰਹੀ ਹੈ।ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਮੁਫ਼ਤ ਬਿਜਲੀ ਅਤੇ ਸਿਹਤ ਸੰਭਾਲ ਯੋਜਨਾਵਾਂ ਤੋਂ ਲੈ ਕੇ ਰੁਜ਼ਗਾਰ ਉਤਪਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਤੱਕ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਭਲਾਈ ਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਵੀ ਕੀਤੀ।ਮਾਨ ਨੇ ਜਲੰਧਰ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉਭਰ ਰਹੀ ਹੈ।