ਕਾਂਗਰਸ ਖਹਿਰਾ ਨੂੰ ਕੱਢੇ : ਚੀਮਾ

0
4

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਕਾਂਗਰਸ ਹਾਈ ਕਮਾਂਡ ਖਹਿਰਾ ਨੂੰ ਪਾਰਟੀ ’ਚੋਂ ਤੁਰੰਤ ਬਾਹਰ ਕੱਢੇ।
ਖਹਿਰਾ ਵੱਲੋਂ ਇਹ ਕਹੇ ਜਾਣ ਕਿ ਮਾਵਾਂ-ਧੀਆਂ ਸਤਿਕਾਰ ਸਕੀਮ ਤਹਿਤ 1000 ਰੁਪਏ ਦੇ ਐਲਾਨ ਦਾ ਜਸ਼ਨ ਮਨਾਉਣ ਵਾਲੀਆਂ ਔਰਤਾਂ ਬਹਾਦਰਾਂ ਨੂੰ ਕਿਵੇਂ ਜਨਮ ਦੇ ਸਕਦੀਆਂ ਹਨ, ਦੇ ਵਿਰੋਧ ਵਿੱਚ ਵਿੱਤ ਮੰਤਰੀ ਵੱਲੋਂ ਉਨ੍ਹਾ ਦੀ ਸਖ਼ਤ ਆਲੋਚਨਾ ਕੀਤੀ ਗਈ। ਚੀਮਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਇੱਕ ਸਿਆਸਤਦਾਨ, ਜੋ ਉਸ ਸੂਬੇ ਤੋਂ ਕਈ ਵਾਰ ਚੁਣਿਆ ਗਿਆ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’ ਦਾ ਪ੍ਰਚਾਰ ਕੀਤਾ, ਸੂਬੇ ਦੀਆਂ ਮਾਵਾਂ ਅਤੇ ਧੀਆਂ ਦਾ ਏਨੀ ਬੇਸ਼ਰਮੀ ਨਾਲ ਅਪਮਾਨ ਕਿਸ ਤਰ੍ਹਾਂ ਕਰ ਸਕਦਾ ਹੈ।ਇੱਕ ਤਜਰਬੇਕਾਰ ਸਿਆਸਤਦਾਨ ਲਈ ਔਰਤਾਂ ਵਿਰੁੱਧ ਅਜਿਹਾ ਬਿਆਨ ਦੇਣਾ ਉਸ ਦੀ ਘਟੀਆ ਅਤੇ ਨੀਵੀਂ ਮਾਨਸਿਕਤਾ ਨੂੰ ਦਰਸਾਉਣ ਦੇ ਨਾਲ-ਨਾਲ ਉਨ੍ਹਾਂ ਕਦਰਾਂ-ਕੀਮਤਾਂ ਦਾ ਨਿਰਾਦਰ ਵੀ ਕਰਦਾ ਹੈ, ਜਿਨ੍ਹਾਂ ’ਤੇ ਸਾਡਾ ਸਮਾਜ ਖੜ੍ਹਾ ਹੈ।ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਸਥਿਤੀ ਏਨੀ ਵਿਗੜ ਗਈ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਪਹਿਲਾਂ ਹੀ ਕਾਂਗਰਸ ਦੀ ਸੂਬਾ ਇਕਾਈ ਦੀ ਲੀਡਰਸ਼ਿਪ ਨੂੰ ਆਪਣੇ ਵਤੀਰੇ ’ਤੇ ਧਿਆਨ ਦੇਣ ਲਈ ਚੇਤਾਵਨੀ ਦੇ ਚੁੱਕੇ ਹਨ।