ਚੰਡੀਗੜ੍ਹ ਦੇ ਲੇਖਕਾਂ ਵੱਲੋਂ ਡਾ. ਸਰਬਜੀਤ ਸਿੰਘ ਦਾ ਸਮਰਥਨ

0
23

ਚੰਡੀਗੜ੍ਹ : ਪ੍ਰਗਤੀਸ਼ੀਲ ਲੇਖਕ ਸੰਘ ਚੰਡੀਗੜ੍ਹ ਦੇ ਸਿਰਮੌਰ ਆਗੂਆਂ ਅਤੇ ਹੋਰ ਲੇਖਕਾਂ ਵਿਦਵਾਨਾਂ ਡਾ. ਲਾਭ ਸਿੰਘ ਖੀਵਾ, ਡਾ. ਗੁਰਮੇਲ ਸਿੰਘ, ਪ੍ਰੋ. ਬਲਵਿੰਦਰ ਸਿੰਘ ਚਾਹਲ, ਪ੍ਰੋ. ਮਨਪ੍ਰੀਤ ਜੱਸ, ਪ੍ਰੋ. ਰਾਜਿੰਦਰ ਸਿੰਘ, ਡਾ. ਮਨਦੀਪ ਸਿੰਘ, ਡਾ. ਸੁਰਿੰਦਰ ਗਿੱਲ, ਰਿਪੁਦਮਨ ਸਿੰਘ ਰੂਪ, ਰਿਪੁਦਮਨ ਰਿਪੀ ਅਤੇ ਡਾਕਟਰ ਗੁਰਮਿੰਦਰ ਸਿੱਧੂ, ਡਾਕਟਰ ਬਲਦੇਵ ਖਹਿਰਾ, ਦਵਿੰਦਰ ਦਮਨ, ਜਸਵੰਤ ਦਮਨ, ਗੁਰਨਾਮ ਕੰਵਰ, ਬਲਕਾਰ ਸਿੱਧੂ, ਮਨਜੀਤ ਕੌਰ ਮੀਤ, ਹਰਮਿੰਦਰ ਕਾਲੜਾ, ਭੁਪਿੰਦਰ ਸਾਂਬਰ, ਮਲਕੀਤ ਬਸਰਾ, ਸਿਮਰਜੀਤ ਗਰੇਵਾਲ, ਪਰਮਜੀਤ ਪਰਮ, ਗੁਰਦਰਸ਼ਨ ਮਾਵੀ, ਡਾ. ਰਬਿੰਦਰ ਸ਼ਰਮਾ, ਕਰਮ ਸਿੰਘ ਵਕੀਲ, ਭੁਪਿੰਦਰ ਬੇਕਸ, ਥੰਮਣ ਸਿੰਘ ਸੈਣੀ, ਪਿ੍ਰੰਸੀਪਲ ਗੁਰਦੇਵ ਪਾਲ, ਡਾ. ਅਮਰਜੀਤ ਅਰਪਣ, ਸੰਜੀਵਨ ਸਿੰਘ, ਰੰਜੀਵਨ ਸਿੰਘ, ਡਾ. ਅਮੀਰ ਸੁਲਤਾਨਾ, ਰੈਕਟਰ ਕਥੂਰੀਆ, ਪ੍ਰਹਲਾਦ ਸਿੰਘ, ਨਰਿੰਦਰ ਨਸਰੀਨ ਨੇ ਜਾਰੀ ਕੀਤੇ ਸਾਂਝੇ ਬਿਆਨ ਵਿੱਚ ਡਾਕਟਰ ਸਰਬਜੀਤ ਸਿੰਘ ਦਾ ਪੰਜਾਬੀ ਸਾਹਿਤ ਅਕਾਦਮੀ ਦੀਆਂ ਚੋਣਾਂ ਵਿੱਚ ਪ੍ਰਧਾਨਗੀ ਦੇ ਅਹੁਦੇ ਲਈ ਜ਼ੋਰਦਾਰ ਸਮਰਥਨ ਕੀਤਾ ਹੈ, ਜਿਨ੍ਹਾ ਆਪਣੀ ਪਿਛਲੀ ਪ੍ਰਧਾਨਗੀ ਦੀ ਟਰਮ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਪ੍ਰਧਾਨਗੀ ਸਮੇਂ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਨਾਲ ਮਿਲ ਕੇ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਤੇ ਸੱਭਿਆਚਾਰ ਲਈ ਬਹੁਮੁਖੀ ਸਰਗਰਮੀਆਂ ਕੀਤੀਆਂ ਹਨ।ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਜਨਰਲ ਸਕੱਤਰ ਭੁਪਿੰਦਰ ਮਲਿਕ, ਸੀਨੀਅਰ ਮੀਤ ਪ੍ਰਧਾਨ ਪਾਲ ਅਜਨਬੀ ਨੇ ਵੱਖਰੇ ਬਿਆਨ ਵਿੱਚ ਆਪਣੇ ਵੱਲੋਂ ਤੇ ਕਾਰਜਕਰਨੀ ਵੱਲੋਂ ਡਾ. ਸਰਬਜੀਤ ਸਿੰਘ ਨੂੰ ਹੂੰਝਾ ਫੇਰ ਜਿੱਤ ਦਿਵਾਉਣ ਦੀ ਅਪੀਲ ਕੀਤੀ ਹੈ।