ਜੰਮੂ : ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਤੋਂ ਨਾਤਾ ਤੋੜਨ ਦੇ ਇੱਕ ਮਹੀਨੇ ਬਾਅਦ ਸੋਮਵਾਰ ‘ਡੈਮੋਕ੍ਰੇਟਿਕ ਆਜ਼ਾਦ ਪਾਰਟੀ’ ਬਣਾਉਣ ਦਾ ਐਲਾਨ ਕੀਤਾ। ਉਨ੍ਹਾ ਨੇ ਕਿਹਾ ਕਿ ਪਾਰਟੀ ਧਰਮ ਨਿਰਪੱਖ ਤੇ ਜਮਹੂਰੀ ਰਹੇਗੀ ਅਤੇ ਕਿਸੇ ਵੀ ਪ੍ਰਭਾਵ ਤੋਂ ਆਜ਼ਾਦ ਹੋਵੇਗੀ। ਉਨ੍ਹਾ ਪਾਰਟੀ ਦਾ ਝੰਡਾ ਵੀ ਲਾਂਚ ਕੀਤਾ, ਜਿਹੜਾ ਪੀਲੇ, ਸਫੈਦ ਅਤੇ ਨੀਲੇ ਰੰਗ ਦਾ ਹੈ।




