ਏਟਕ ਅਤੇ ਪ ਸ ਸ ਫ ਵੱਲੋਂ ਜ਼ਬਰਦਸਤ ਰੈਲੀ

0
4

ਮੋਹਾਲੀ : ਪੰਜਾਬ ਦੇ ਬੱਜਟ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੰਗੂਠਾ ਦਿਖਾਉਣ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਬੁੱਧਵਾਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਅਤੇ ਏਟਕ ਵਿੱਚ ਸ਼ਾਮਲ ਬਿਜਲੀ ਬੋਰਡ, ਪੀ ਆਰ ਟੀ ਸੀ, ਪੰਜਾਬ ਰੋਡਵੇਜ਼ ਸਮੇਤ ਸਮੂਹ ਵਿਭਾਗਾਂ ਦੇ ਦਰਜਾਚਾਰ, ਕੱਚੇ, ਠੇਕਾ ਅਧਾਰਤ, ਆਊਟ ਸੋਰਸ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ, ਪੈਨਸ਼ਨਰਾਂ, ਆਸ਼ਾ ਵਰਕਰਾਂ, ਮਿੱਡ ਡੇਅ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਸਥਾਨਕ ਗੁਰਦੁਆਰਾ ਸਾਹਿਬ 6 ਫੇਜ਼ ਦੇ ਸਾਹਮਣੇ ਗਰਾਊਂਡ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਲਾਲ ਝੰਡਿਆਂ ਨਾਲ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਏਟਕ ਦੇ ਸੂਬਾਈ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਅਪਣਾਇਆ ਗਿਆ ਇਹ ਵਤੀਰਾ ਆਉਣ ਵਾਲੇ ਸਮੇਂ ਵਿੱਚ ਮਹਿੰਗਾ ਪਵੇਗਾ। ਇਸ ਕਰਕੇ ਸਰਕਾਰ ਨੂੰ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਐੱਮ ਐੱਲ ਸਹਿਗਲ ਚੇਅਰਮੈਨ ਆਲ ਇੰਡੀਆ ਕਨਫੈਡਰੇਸ਼ਨ, ਦਰਸ਼ਨ ਸਿੰਘ ਲੁਬਾਣਾ, ਗੁਰਦੀਪ ਸਿੰਘ ਮੋਤੀ, ਰਣਜੀਤ ਸਿੰਘ ਰਾਣਵਾਂ, ਜਗਦੀਸ਼ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਅਵਤਾਰ ਸਿੰਘ ਗਗੜਾ, ਗੁਰਮੇਲ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੰਗਵਾਲ, ਦੀਦਾਰ ਸਿੰਘ ਮੰਡ, ਮੇਲਾ ਸਿੰਘ ਪੁੰਨਾਂਵਾਲ, ਅਮਰਜੀਤ ਕੌਰ ਰਣ ਸਿੰਘ ਵਾਲਾ, ਸਰੋਜ ਛੱਪੜੀ ਵਾਲਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਰਾਧੇ ਸ਼ਿਆਮ, ਚਮਕੌਰ ਸਿੰਘ ਬੀਰਮੀ, ਅਮਰੀਕ ਸਿੰਘ ਮਸੀਤਾਂ, ਸੁਰਿੰਦਰ ਪਾਲ ਸਿੰਘ ਲਹੌਰੀਆ, ਉੱਤਮ ਸਿੰਘ ਬਾਗੜੀ, ਮੁਹੰਮਦ ਖਲੀਲ, ਦਲਜੀਤ ਸਿੰਘ ਪੀ ਆਰ ਟੀ ਸੀ, ਜਸਵਿੰਦਰ ਪਾਲ ਉੱਗੀ, ਟਹਿਲ ਸਿੰਘ ਸਰਾਭਾ, ਕਰਤਾਰ ਸਿੰਘ ਪਾਲ, ਸੁਖਦੇਵ ਸਿੰਘ ਸੁਰਤਾਪੁਰੀ, ਰਣਦੀਪ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, �ਿਸ਼ਨ ਪ੍ਰਸਾਦ ਚੰਡੀਗੜ੍ਹ, ਬਲਵੀਰ ਕੌਰ ਗਿੱਲ, ਸੁਖਵਿੰਦਰ ਕੌਰ ਸੁੱਖੀ ਮਾਨਸਾ, ਦੁਰਗੋ ਬਾਈ ਫਾਜ਼ਿਲਕਾ, ਗੁਰਚਰਨ ਕੌਰ ਮੋਗਾ, ਰਣਜੀਤ ਸਿੰਘ ਢਿੱਲੋਂ, ਨਰਿੰਦਰ ਬੱਲ, ਬਾਬਾ ਅਮਰਜੀਤ ਸਿੰਘ, ਚੰਦ ਸਿੰਘ ਡੋਡ, ਕਾਰਜ ਸਿੰਘ ਕੈਰੋਂ, ਚੰਦਨ ਸਿੰਘ, ਪਰੇਮ ਚੰਦ, ਰਮੇਸ਼ ਕੁਮਾਰ ਚੰਡੀਗੜ੍ਹ, ਮੋਹਣ ਸਿੰਘ ਮੋਹਾਲੀ, ਅੰਮਿ੍ਰਤਪਾਲ ਸਿੰਘ ਬਾਕੀਪੁਰ, ਕੌਰ ਸਿੰਘ ਸੋਹੀ, ਗੁਰਵੇਲ ਸਿੰਘ ਬੱਲਪੁਰੀਆ, ਬਾਜ ਸਿੰਘ ਖਹਿਰਾ, ਕਰਮ ਸਿੰਘ ਧਨੋਆ ਅਤੇ ਡਾ. ਐੱਨ ਕੇ ਕਲਸੀ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਵਿੱਚ ਸਮੇਂ-ਸਮੇਂ ਦੀਆਂ ਹੁਕਮਰਾਨ ਸਰਕਾਰਾਂ ਨੇ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਜਨਵਰੀ 2004 ਤੋਂ ਬਾਅਦ ਭਰਤੀ ਲੱਖਾਂ ਮੁਲਾਜ਼ਮਾਂ ਤੋਂ ਪੈਨਸ਼ਨ ਦਾ ਹੱਕ ਖੋਹ ਕੇ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਅਪਮਾਨ ਕੀਤਾ ਹੈ।ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਬਿਜਲੀ ਸੋਧ ਐਕਟ 2025 ਲਿਆਉਣ, ਪਿਛਲੇ ਸਮੇਂ ਦੌਰਾਨ ਮਜ਼ਦੂਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡਾਂ ਨੂੰ ਲਾਗੂ ਕਰ ਦਿੱਤਾ ਹੈ । ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੀ ਸਪੱਸ਼ਟ ਤੌਰ ’ਤੇ ਕਾਰਪੋਰੇਟ ਸੈਕਟਰ ਦੇ ਹੱਥਾਂ ਵਿੱਚ ਖੇਡ ਰਹੀ ਹੈ। ਵਿੱਤ ਮੰਤਰੀ ਪੰਜਾਬ ਦਾ ਬਜਟ ਭਾਸ਼ਣ ਇਹ ਸਾਫ ਕਰਦਾ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੇ ਏਜੰਡੇ ’ਤੇ ਨਹੀਂ ਹਨ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਸਮੇਤ ਬਕਾਇਆ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਿੱਡ ਡੇ ਮੀਲ ਵਰਕਰਾਂ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਵੱਖ-ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ। ਰੈਲੀ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਹਰੇਬਾਜ਼ੀ ਕਰਕੇ ਰੋਸ ਮਾਰਚ ਕੀਤਾ ਗਿਆ।
ਆਗੂਆਂ ਨੇ ਅੱਗੇ ਕਿਹਾ ਕਿ 13 ਮਾਰਚ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਵਿਰੁੱਧ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਗਵਾਨ ਸ੍ਰੀ ਮੁਕਤਸਰ ਸਾਹਿਬ, ਡਿੰਪਲ ਰਹੇਲਾ, ਜਗਤਾਰ ਸਿੰਘ ਭੁੰਗਰਨੀ, ਗੁਰਜੀਤ ਸਿੰਘ ਘੋੜੇਵਾਹ, ਕੁਲਵੰਤ ਸਿੰਘ ਚਾਨੀ, ਜਸਪਾਲ ਗੜਹੇੜਾ, ਅਵਤਾਰ ਸਿੰਘ ਚੀਮਾ, ਮਨਜਿੰਦਰ ਕੌਰ ਹਰੀਕੇ, ਅਜੇ ਸਨੋਤਰਾ, ਸੁਖਦੇਵ ਸ਼ਰਮਾ ਸੰਗਰੂਰ, ਨਸੀਬ ਸਿੰਘ ਜਡੋਤ, ਸੁੱਚਾ ਸਿੰਘ ਅਜਨਾਲਾ, ਸਵਰਨ ਸਿੰਘ ਹਠੂਰ, ਸੋਮ ਨਾਥ ਅਰੋੜਾ, ਬਲਵੰਤ ਸਿੰਘ ਸੰਧੂ, ਪਿਰਤਪਾਲ ਸਿੰਘ ਪੰਡੋਰੀ, ਗੁਰਭੇਜ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਸਵਰਨ ਸਿੰਘ ਤਰਨ ਤਾਰਨ, ਵਿਜੇ ਕੁਮਾਰ ਜਲੰਧਰ, ਗੁਰਬਖਸ਼ ਸਿੰਘ ਢਿੱਲਂੋ, ਸੀਤਾ ਰਾਮ ਸ਼ਰਮਾ, ਗੁਰਤੇਜ ਸਿੰਘ ਗਿੱਲ, ਸੰਜੀਵ ਕੁਮਾਰ, �ਿਸ਼ਨ ਸਿੰਘ ਬਠਿੰਡਾ, ਸੁਰਿੰਦਰ ਸਿੰਘ ਬੈਂਸ, ਵਿਨੋਦ ਕੁਮਾਰ ਲੁਧਿਆਣਾ, ਹੰਸ ਰਾਜ ਦੀਦਾਰਗੜ੍ਹ, ਮੋਹਣ ਸਿੰਘ ਬਰਨਾਲਾ, ਸੁਖਦੇਵ ਫਾਜ਼ਿਲਕਾ, ਰਾਜ ਕੁਮਾਰ ਰੰਗਾ, ਕੁਲਵੰਤ ਸਿੰਘ ਘੁੱਕੇਵਾਲੀ, ਮਨਜੀਤ ਸਿੰਘ ਮਨਸੂਰਾਂ, ਦਰਸ਼ਨ ਸਿੰਘ ਥਰੀਕੇ, ਬਲਕਾਰ ਸਿੰਘ ਸਹੋਤਾ, ਸੋਮ ਨਾਥ ਅਰੋੜਾ, ਜੋਰਾ ਸਿੰਘ ਮਨਸੂਰਾਂ, ਲਾਭ ਸਿੰਘ ਮਲੌਦ, ਹਰੀ ਬਹਾਦਰ ਮੋਗਾ ਅਤੇ ਬਹੁਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।