ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਰੂਪ ਦੇਣਾ ਸ਼ਲਾਘਾਯੋਗ : ਸੰਤ ਨਿਰਮਲ ਦਾਸ

0
13

ਚੰਡੀਗੜ੍ਹ : ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦਫ਼ਤਰ ਵਿਖੇ ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਦੇ 650 ਵੇਂ ਜਨਮ ਦਿਵਸ ਦੇ ਇਤਿਹਾਸਕ ਅਤੇ ਸ਼ਾਨਦਾਰ ਜਸ਼ਨ ਦੀ ਯੋਜਨਾ ਬਣਾਉਣ ਲਈ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵੱਖ-ਵੱਖ ਡੇਰਿਆਂ ਤੋਂ ਪ¾ੁਜੇ ਸਤਿਕਾਰਯੋਗ ਸੰਤਾਂ-ਮਹਾਪੁਰਖਾਂ, ਅਧਿਆਤਮਿਕ ਆਗੂਆਂ ਅਤੇ ਗਿਆਨਵਾਨ ਵਿਦਵਾਨਾਂ ਨੇ ਕੀਤੀ, ਜਿਸ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਸ਼ਿਰਕਤ ਕੀਤੀ ਅਤੇ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ। ਸੰਤ ਨਿਰਮਲ ਦਾਸ (ਜੋੜੇ ਵਾਲੇ), ਸੰਤ ਗੁਰਦੀਪ ਗਿਰੀ (ਪਠਾਨਕੋਟ ਵਾਲੇ), ਸੰਤ ਮਨਦੀਪ ਦਾਸ (ਡੇਰਾ ਬੱਲਾਂ), ਸੰਤ ਪ੍ਰਦੀਪ ਦਾਸ (ਡੇਰਾ ਕਠਾਰ), ਸੰਤ ਕੇਵਲ (ਤਪ ਅਸਥਾਨ ਖੁਰਾਲਗੜ੍ਹ), ਸੰਤ ਇੰਦਰ ਦਾਸ (ਸ਼ੇਖੇ), ਵਿਦਵਾਨ ਡਾ. ਰਾਜਕੁਮਾਰ ਹੰਸ, ਸੋਮਾ ਅਤਰੀ , ਬੀਬੀ ਸੰਤੋਸ਼ ਕੌਰ ਅਤੇ ਪਰਵਿੰਦਰ ਕੌਰ ਬੰਗਾ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਇਸ ਤੋਂ ਇਲਾਵਾ ਸੱਭਿਆਚਾਰਕ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ| ਇਸ ਮੌਕੇ ਦੀਪਕ ਬਾਲੀ ਨੇ ਸਾਰੇ ਸੰਤਾਂ-ਮਹਾਂਪੁਰਖਾਂ ਅਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪਰਵ ਨਾ ਸਿਰਫ਼ ਇੱਕ ਧਾਰਮਿਕ ਸਮਾਗਮ ਹੈ, ਬਲਕਿ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅੱਗੇ ਲੈ ਜਾਣ ਲਈ ਇੱਕ ਮਹੱਤਵਪੂਰਨ ਮੌਕਾ ਵੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਪੂਰੀ ਸ਼ਰਧਾ ਅਤੇ ਸ਼ਾਨ ਨਾਲ ਮਨਾਉਣ ਲਈ ਵਚਨਬੱਧ ਹੈ ਤੇ ਇਸ ਦੀਆਂ ਵਿਆਪਕ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਦੀਪਕ ਬਾਲੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਚਾਰ ਸ਼ੋਭਾ ਯਾਤਰਾਵਾਂ ਵੀ ਕ¾ਢੀਆਂ ਜਾਣਗੀਆਂ, ਜੋ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਲੰਘਣਗੀਆਂ। ਇਸ ਵਿਸ਼ੇਸ਼ ਮੌਕੇ ’ਤੇ ਪੰਜਾਬ ਦੇ 13000 ਪਿੰਡਾਂ ਵਿੱਚ ਗੁਰੂ ਰਵਿਦਾਸ ਦੇ ਜੀਵਨ, ਉਨ੍ਹਾ ਦੇ ਸਮਾਜਿਕ ਯੋਗਦਾਨ ਅਤੇ ਮਨੁੱਖਤਾ ਦੇ ਉਨ੍ਹਾਂ ਦੇ ਸੰਦੇਸ਼ ’ਤੇ ਆਧਾਰਿਤ ਇੱਕ ਉੱਚ-ਗੁਣਵੱਤਾ ਵਾਲੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਸਤਾਵੇਜ਼ੀ ਰਾਹੀਂ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਰਵਿਦਾਸ ਦੇ ਵਿਚਾਰਾਂ ਅਤੇ ਉਨ੍ਹਾਂ ਦੁਆਰਾ ਸਮਾਜ ਵਿੱਚ ਲਿਆਂਦੇ ਗਏ ਸੁਧਾਰਾਂ ਤੋਂ ਜਾਣੂ ਕਰਵਾਇਆ ਜਾਵੇਗਾ।ਦੀਪਕ ਬਾਲੀ ਨੇ ਦ¾ਸਿਆ ਕਿ ਆਧੁਨਿਕ ਤਕਨਾਲੋਜੀ ਰਾਹੀਂ ਵੀ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਇਆ ਜਾਵੇਗਾ।ਇਸ ਦੇ ਤਹਿਤ 117 ਪੰਜਾਬ ਵਿਧਾਨ ਸਭਾ ਹਲਕਿਆਂ ਵਿੱਚ 20 ਮਿੰਟ ਦਾ ਇੱਕ ਸ਼ਾਨਦਾਰ ਡਰੋਨ ਸ਼ੋਅ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਗੁਰੂ ਰਵਿਦਾਸ ਦੇ ਜੀਵਨ ਦੇ ਸੰਦੇਸ਼ਾਂ ਨੂੰ ਰੋਸ਼ਨੀ ਅਤੇ ਤਕਨਾਲੋਜੀ ਰਾਹੀਂ ਪ੍ਰਦਰਸ਼ਿਤ ਕੀਤਾ ਜਾਵੇਗਾ।ਮੀਟਿੰਗ ਵਿੱਚ ਮੌਜੂਦ ਸੰਤਾਂ ਅਤੇ ਮਹਾਂਪੁਰਖਾਂ ਨੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।