ਅ
ਨਵੀਂ ਦਿੱਲੀ : ਪ੍ਰਸਿ¾ਧ ਸਮਾਜਿਕ ਆਗੂ ਸੋਨਮ ਵਾਂਗüਕ ਨੂੰ ਜੋਧਪੁਰ ਜੇਲ੍ਹ ’ਚੋਂ ਰਿਹਾਅ ਕਰ ਦਿ¾ਤਾ ਗਿਆ| ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੱਦਾਖ ਦੇ ਪ੍ਰਸਿ¾ਧ ਵਾਤਾਵਰਨ ਕਾਰਕੁਨ ਅਤੇ ਇੰਜੀਨੀਅਰ ਸੋਨਮ ਵਾਂਗਚੁਕ ਦੀ ਨਜ਼ਰਬੰਦੀ ਨੂੰ ਤੁਰੰਤ ਖ਼ਤਮ ਕਰਨ ਦਾ ਐਲਾਨ ਕੀਤਾ| ਗ੍ਰਹਿ ਮੰਤਰਾਲੇ ਵੱਲੋਂ ਸ਼ਨੀਵਾਰ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇਹ ਫੈਸਲਾ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਆਪਸੀ ਵਿਸ਼ਵਾਸ ਦਾ ਮਾਹੌਲ ਬਣਾਉਣ ਲਈ ਲਿਆ ਗਿਆ ਹੈ| ਵਾਂਗਚੁਕ ਨੂੰ ਸਤੰਬਰ 2025 ਵਿੱਚ ਲੇਹ ਵਿੱਚ ਕਾਨੂੰਨ-ਵਿਵਸਥਾ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਕੌਮੀਂ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਉਹ ਆਪਣੀ ਹਿਰਾਸਤ ਦੀ ਅੱਧੀ ਮਿਆਦ ਪੂਰੀ ਕਰ ਚੁੱਕੇ ਹਨ| ਸਰਕਾਰ ਨੇ ਸਪੱਸ਼ਟ ਕੀਤਾ ਕਿ ਲੱਦਾਖ ਵਿੱਚ ਲਗਾਤਾਰ ਹੋ ਰਹੇ ਬੰਦ ਅਤੇ ਪ੍ਰਦਰਸ਼ਨਾਂ ਕਾਰਨ ਉੱਥੋਂ ਦੀ ਆਰਥਿਕਤਾ, ਸੈਰ-ਸਪਾਟਾ ਅਤੇ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਸੀ| ਗ੍ਰਹਿ ਮੰਤਰਾਲੇ ਅਨੁਸਾਰ ਸਰਕਾਰ ਲੱਦਾਖ ਦੇ ਹਿੱਤਾਂ ਅਤੇ ਸੰਵਿਧਾਨਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਭਾਈਚਾਰਿਆਂ ਨਾਲ ਰਚਨਾਤਮਕ ਗੱਲਬਾਤ ਕਰਨ ਲਈ ਵਚਨਬੱਧ ਹੈ|





