ਡਾ. ਸਰਬਜੀਤ ਸਿੰਘ ਭਾਰੀ ਬਹੁਮਤ ਨਾਲ ਜੇਤੂ

0
9

ਲੁਧਿਆਣਾ (ਰੈਕਟਰ ਕਥੂਰੀਆ)-ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਦੀ ਚੋਣ ‘ਚ ਐਤਵਾਰ ਡਾ. ਸਰਬਜੀਤ ਸਿੰਘ 526 ਵੋਟਾਂ ਨਾਲ ਜੇਤੂ ਰਹੇ | ਅਮਰ ਗਰਗ ਕਲਮਦਾਨ ਨੂੰ 35 ਵੋਟਾਂ ਮਿਲੀਆਂ ਅਤੇ 8 ਵੋਟਾਂ ਰੱਦ ਹੋਈਆਂ | ਮੁੱਖ ਚੋਣ ਅਧਿਕਾਰੀ ਵਿਜੇ ਕੁਮਾਰ ਦੱਤਾ, ਸਹਾਇਕ ਚੋਣ ਅਧਿਕਾਰੀ ਡਾ. ਬਲਵਿੰਦਰ ਸਿੰਘ ਔਲਖ ਗਲੈਕਸੀ ਅਤੇ ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਡਾ. ਪਾਲ ਕੌਰ ਸੀਨੀਅਰ ਮੀਤ ਪ੍ਰਧਾਨ, ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ, ਮੀਤ ਪ੍ਰਧਾਨਾਂ ‘ਚ ਜਸਪਾਲ ਮਾਨਖੇੜਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ ਅਤੇ ਸ੍ਰੀਮਤੀ ਸੁਰਿੰਦਰ ਨੀਰ, ਪ੍ਰਬੰਧਕੀ ਬੋਰਡ ਵਿਚ ਡਾ. ਹਰੀ ਸਿੰਘ ਜਾਚਕ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਸਿਮਰਜੀਤ ਕੌਰ ਗਿੱਲ, ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਪ੍ਰਭਜੋਤ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਅੰਮੀਆਂ ਕੁੰਵਰ, ਤ੍ਰੈਲੋਚਨ ਲੋਚੀ, ਰਜਿੰਦਰ ਸਿੰਘ ਰਾਜਨ, ਦੀਪ ਜਗਦੀਪ ਸਿੰਘ, ਮੱਖਣ ਮਾਨ, ਰੋਜ਼ੀ ਸਿੰਘ ਬਿਨਾਂ ਮੁਕਾਬਲਾ ਜੇਤੂ ਰਹੇ |