ਪੰਜ ਅਸੰਬਲੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ

0
4

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅਸਾਮ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | ਅਸਾਮ, ਕੇਰਲ ਤੇ ਪੁਡੂਚੇਰੀ ਵਿੱਚ 9 ਅਪਰੈਲ ਨੂੰ ਵੋਟਿੰਗ ਹੋਵੇਗੀ | ਤਾਮਿਲਨਾਡੂ ਵਿੱਚ 23 ਅਪਰੈਲ ਨੂੰ ਵੋਟਾਂ ਪੈਣਗੀਆਂ ਅਤੇ ਪੱਛਮੀ ਬੰਗਾਲ ਵਿੱਚ ਦੋ ਪੜਾਵਾਂ ਵਿੱਚ 23 ਅਤੇ 29 ਅਪਰੈਲ ਨੂੰ ਵੋਟਿੰਗ ਹੋਵੇਗੀ | ਨਤੀਜੇ ਚਾਰ ਮਈ ਨੂੰ ਐਲਾਨੇ ਜਾਣਗੇ | ਇਸ ਦੇ ਨਾਲ ਹੀ ਗੋਆ, ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਅੱਠ ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ |
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਸ਼ੁੱਧ ਵੋਟਰ ਸੂਚੀਆਂ ਸਾਡੇ ਲੋਕਤੰਤਰ ਦੀ ਨੀਂਹ ਹਨ, ਕੋਈ ਵੀ ਯੋਗ ਵੋਟਰ ਰਹਿਣਾ ਨਹੀਂ ਚਾਹੀਦਾ ਅਤੇ ਕੋਈ ਅਯੋਗ ਵੋਟਰ ਸ਼ਾਮਲ ਨਹੀਂ ਹੋਣਾ ਚਾਹੀਦਾ | ਪੰਜ ਰਾਜਾਂ ਦੇ 824 ਹਲਕਿਆਂ ਵਿੱਚ ਕੁੱਲ 17.4 ਕਰੋੜ ਵੋਟਰ ਵੋਟ ਪਾਉਣ ਦੇ ਯੋਗ ਹਨ | ਉਨ੍ਹਾ ਅੱਗੇ ਦੱਸਿਆ ਕਿ ਚਾਰ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 2.19 ਲੱਖ ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਹੋਵੇਗੀ ਅਤੇ 25 ਲੱਖ ਚੋਣ ਅਧਿਕਾਰੀ ਡਿਊਟੀ ‘ਤੇ ਹੋਣਗੇ | ਅਸਾਮ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਪ੍ਰਤੀ ਪੋਲਿੰਗ ਸਟੇਸ਼ਨ ਵੋਟਰਾਂ ਦੀ ਅÏਸਤ ਗਿਣਤੀ 750-900 ਹੈ |
ਸੀ.ਈ.ਸੀ. ਕੁਮਾਰ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੁਧਾਰ ਦੌਰਾਨ ਚੰਗਾ ਕੰਮ ਕਰਨ ਲਈ ਬੀ.ਐੱਲ.ਓਜ਼ ਨੂੰ ਵਧਾਈ ਦਿੱਤੀ | ਸਾਰੇ ਪੋਲਿੰਗ ਬੂਥਾਂ ‘ਤੇ ਪ੍ਰੀਜ਼ਾਈਡਿੰਗ ਅਫ਼ਸਰ ਹਰ ਦੋ ਘੰਟੇ ਬਾਅਦ ਅਤੇ ਵੋਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਵੋਟਰ ਟਰਨਆਊਟ ਦਾ ਡਾਟਾ ਅਪਲੋਡ ਕਰਨਗੇ |