ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ¢ ਆਲਮੀ ਅਤੇ ਕÏਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹÏਲ ਸਿਰਿਜਆ ਹੈ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ¢ ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦÏਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ¢ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦÏਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇੱਥੇ ਆਈਆਂ ਮਾਣਯੋਗ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਬਿਆਨ ਕਰਨ ਵਾਸਤੇ ਮੇਰੇ ਕੋਲ ਸ਼ਬਦ ਵੀ ਘੱਟ ਰਹਿ ਜਾਣਗੇ¢ਦੁਨੀਆ ਭਰ ਦੇ ਮੋਹਰੀ ਉਦਯੋਗਿਕ ਆਗੂ ਇਸ ਇਤਿਹਾਸਕ ਅਤੇ ਪ੍ਰਗਤੀਸ਼ੀਲ ਸੰਮੇਲਨ ਵਿੱਚ ਪਹੁੰਚੇ ਹਨ¢ਉਨ੍ਹਾਂ ਕਿਹਾ ਕਿ ਸੂਝਵਾਨ ਅਤੇ ਦੂਰਅੰਦੇਸ਼ੀ ਵਾਲਾ ਆਗੂ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੇ ਮਾਹÏਲ ਅਤੇ ਚੁਣÏਤੀਆਂ ਲਈ ਆਪਣੀ ਟੀਮ ਨੂੰ ਤਿਆਰ ਰੱਖੇ ਅਤੇ ਸੂਬਾ ਸਰਕਾਰ ਇਸੇ ਤਰਜ਼ ‘ਤੇ ਕੰਮ ਕਰਦੀ ਹੈ¢
ਸੂਬੇ ਦੇ ਲੋਕਾਂ ਦੇ ਜਨੂੰਨ ਅਤੇ ਜਜ਼ਬੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਆਗੂ ਵਜੋਂ ਵਿਚਰਦੇ ਹਨ ਅਤੇ ਅਸੀਂ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਦੇਸ਼ ਸਾਡੇ ਲਈ ਸਭ ਤੋਂ ਅੱਗੇ ਹੈ¢ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਨਵਾਂ ਉੱਭਰਦਾ ਖੇਤਰ ਹੈ ਪਰ ਮਨੁੱਖੀ ਦਿਮਾਗ ਇਸ ਤੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ, ਜੋ ਕਿ ਮਨੁੱਖੀ ਸਰੋਤ ਦੇ ਵਿਕਾਸ ਲਈ ਚੰਗਾ ਹੈ¢ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨੀਤੀ ਨਿਰਮਾਣ ਦੇ ਫੈਸਲਿਆਂ ਵਿੱਚ ਕਾਰੋਬਾਰੀ ਤੇਜ਼ੀ ਨਾਲ ਧਿਰ ਬਣ ਕੇ ਉੱਭਰ ਰਹੇ ਹਨ¢ ਉਨ੍ਹਾਂ ਅੱਗੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਤਿੰਨ ਦਿਨਾਂ ਦÏਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜੋ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ¢ਰਾਜਨੀਤੀ ਵਿੱਚ ‘ਆਪ’ ਦੇ ਪ੍ਰਭਾਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਜਿਸ ਨੇ ਆਮ ਆਦਮੀ ਨੂੰ ਸਿਆਸਤ ਦੇ ਕੇਂਦਰ ਵਿੱਚ ਲਿਆਂਦਾ ਹੈ, ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਕੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ਬਦਲ ਗਏ ਹਨ¢ ਪਹਿਲਾਂ ਆਮ ਆਦਮੀ ਦੀ ਭਲਾਈ ਦਾ ਏਜੰਡਾ ਕਿਤੇ ਵੀ ਨਹੀਂ ਦਿਖਾਈ ਦਿੰਦਾ ਸੀ ਅਤੇ ਨਫ਼ਰਤ ਤੇ ਵੰਡ-ਪਾਊ ਦੀ ਰਾਜਨੀਤੀ ਦਾ ਬੋਲਬਾਲਾ ਸੀ¢ ਜੇਕਰ ਰਾਜਨੀਤਿਕ ਪਾਰਟੀਆਂ ਨੂੰ ਜਾਤ, ਧਰਮ ਜਾਂ ਹੋਰ ਵੰਡਪਾਊ ਨੀਤੀਆਂ ਦੇ ਨਾਮ ‘ਤੇ ਵੋਟਾਂ ਮਿਲੀ ਜਾਣ ਤਾਂ ਫਿਰ ਕੋਈ ਸਕੂਲ, ਸਿੱਖਿਆ, ਸਿਹਤ ਜਾਂ ਕਿਸੇ ਹੋਰ ਚੀਜ਼ ਦੇ ਨਾਮ ‘ਤੇ ਵੋਟ ਕਿਉਂ ਮੰਗੇਗਾ?
ਕਿਸੇ ਵੀ ਦੇਸ਼ ਵਿੱਚ ਇਕੋ ਜਿਹੇ ਮÏਕਿਆਂ ਵਾਲਾ ਮੁਕਾਬਲਾ ਜ਼ਰੂਰੀ ਹੈ ਅਤੇ ਏਕਾਧਿਕਾਰ ਦੀਆਂ ਸੰਭਾਨਾਵਾਂ ਨੂੰ ਹਰ ਪੱਖੋਂ ਨਕਾਰ ਦੇਣਾ ਚਾਹੀਦਾ ਹੈ ਕਿਉਂਕਿ ਏਕਾਧਿਕਾਰ ਕਿਸੇ ਵੀ ਸਮਾਜ ਦੇ ਹਿੱਤ ਵਿੱਚ ਨਹੀਂ ਹੈ¢ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਅਜਿਹੀਆਂ ਉਦਾਹਰਣਾਂ ਨਾਲ ਭਰੀ ਹੋਈ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਦੁਨੀਆ ਨੂੰ ਜਿੱਤਿਆ ਹੈ¢ ਸੂਬੇ ਅਤੇ ਇਸ ਦੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਚੇਤੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਸੂਬੇ ਨੂੰ ਦੁਨੀਆ ਭਰ ਵਿੱਚ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ¢ ਪੰਜਾਬੀਆਂ ਨੂੰ ਵਿਸ਼ਵ ਪੱਧਰ ‘ਤੇ ਹਰ ਕੋਈ ਜਾਣਦਾ ਹੈ¢ ਸਾਡੇ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਅਸੀਂ ਸਾਰੇ ਉਨ੍ਹਾਂ ਦੇ ਕਰਜ਼ਦਾਰ ਹਾਂ¢ ਇਹ ਮੰਦਭਾਗਾ ਹੈ ਕਿ ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਤਾਕਤਾਂ ਵੀ ਹਨ ਜਿਨ੍ਹਾਂ ਨੇ ਦੇਸ਼ ਦੇ ਖ਼ਜ਼ਾਨੇ ਨੂੰ ਲੁੱਟਿਆ ਅਤੇ ਸ਼ਹੀਦਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ¢ ਇਹ ਆਗੂ ਗੈਰ-ਕਾਨੂੰਨੀ ਤਰੀਕਿਆਂ ਨਾਲ ਵੱਡੀ ਦÏਲਤ ਇਕੱਠੀ ਕਰਨ ਦੀ ਕਾਹਲੀ ਵਿੱਚ ਹਨ ਅਤੇ ਸਾਡੇ ਦੇਸ਼ ਵਾਸੀ ਅਜਿਹੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਮੁਆਫ਼ ਨਹੀਂ ਕਰਨਗੇ¢ਨਿਵੇਸ਼ਕਾਂ ਦੀ ਭਾਈਵਾਲੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਖੁਦ-ਬ-ਖੁਦ ਅੱਗੇ ਆ ਰਹੇ ਹਨ¢ ਇਹ ਪੰਜਾਬ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ ਅਤੇ ਨÏਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮÏਕੇ ਪੈਦਾ ਕਰੇਗਾ | ਪ੍ਰਬੰਧਕਾਂ ਅਤੇ ਭਾਈਵਾਲਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਇਨਵੈਸਟ ਪੰਜਾਬ ਨੂੰ ਵਧਾਈ ਦਿੰਦਾ ਹਾਂ¢
ਇਸ ਸਮਾਗਮ ਨੂੰ ਵੱਡੀ ਸਫ਼ਲਤਾ ਬਣਾਉਣ ਲਈ ਜ਼ਮੀਨ ‘ਤੇ ਅਣਥੱਕ ਮਿਹਨਤ ਕਰਨ ਵਾਲਾ ਹਰ ਅਧਿਕਾਰੀ/ਕਰਮਚਾਰੀ ਪ੍ਰਸ਼ੰਸਾ ਦਾ ਪਾਤਰ ਹੈ¢ ਇਸ ਦੇ ਨਾਲ ਹੀ ਮੈਂ ਉਦਯੋਗ ਜਗਤ ਦੇ ਉਨ੍ਹਾਂ ਆਗੂਆਂ ਦਾ ਵੀ ਧੰਨਵਾਦ ਕਰਦਾ ਹਾਂ, ਜੋ ਵੱਡੀ ਗਿਣਤੀ ਵਿੱਚ ਸੂਬੇ ਵਿੱਚ ਨਿਵੇਸ਼ ਕਰਨ ਲਈ ਇੱਥੇ ਆਏ ਹਨ¢ਇਸ ਮÏਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈ ਟੀ ਓ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਹੋਰਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ¢





