ਬਾਜਵਾ ਦੀ ਨਿੰਦਾ ਦਾ ਮਤਾ ਪਾਸ

0
7

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਧਾਨ ਸਭਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੁਆਰਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਮਤਾ ਪਾਸ ਕੀਤਾ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਪੇਸ਼ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਪਹਿਲਾ ਬਿੱਲ ਪੰਜਾਬ ਰੈਗੂਲੇਸ਼ਨ ਆਫ਼ ਕਰੈਸ਼ਰ ਯੂਨਿਟਸ ਅਤੇ ਸਟਾਕਿਸਟ ਐਂਡ ਰਿਟੇਲਰਜ਼ (ਸੋਧ) ਬਿੱਲ, 2026 ਪੰਜਾਬ ਦੇ ਜਲ ਸਰੋਤ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਬਹੁਮਤ ਨਾਲ ਪਾਸ ਕਰ ਦਿੱਤਾ। ਦੂਜਾ ਬਿੱਲ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ, 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।