ਬਾਬੂ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦਾ ਮਤਾ ਪਾਸ

0
4

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਸੋਮਵਾਰ ਬਾਬੂ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲਾ ਮਤਾ ਪਾਸ ਕੀਤਾ ਗਿਆ| ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਕਿ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਇਸ ਮਹਾਨ ਰਹਿਬਰ ਨੂੰ ਮਰਨ ਉਪਰੰਤ ‘ਭਾਰਤ ਰਤਨ’ ਦਿੱਤਾ ਜਾਵੇ| ਬਾਬੂ ਕਾਂਸ਼ੀ ਰਾਮ ਦੇ ਸਿਆਸੀ ਅਤੇ ਸਮਾਜਕ ਯੋਗਦਾਨ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਉਨ੍ਹਾ ਨੇ ਆਪਣਾ ਪੂਰਾ ਜੀਵਨ ਦਲਿਤਾਂ ਅਤੇ ਪ¾ਛੜੇ ਵਰਗਾਂ ਨੂੰ ਰਾਜਨੀਤਕ ਤੌਰ ’ਤੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਹਿੱਸੇਦਾਰੀ ਦਿਵਾਉਣ ਲਈ ਸਮਰਪਤ ਕਰ ਦਿੱਤਾ ਸੀ| ਉਨ੍ਹਾ ਕਿਹਾ ਕਿ ਬਾਬੂ ਕਾਂਸ਼ੀ ਰਾਮ ਦਾ ਪੰਜਾਬ ਨਾਲ ਗੂੜ੍ਹਾ ਸੰਬੰਧ ਸੀ ਅਤੇ ਉਨ੍ਹਾ ਦੀਆਂ ਸਿੱਖਿਆਵਾਂ ਅੱਜ ਵੀ ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਲਈ ਪ੍ਰੇਰਨਾਸਰੋਤ ਹਨ| ਸਦਨ ਨੇ ਸਰਬਸੰਮਤੀ ਨਾਲ ਇਸ ਮਤੇ ਦਾ ਸਮਰਥਨ ਕੀਤਾ| ਬਹਿਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਵੀ ਭਾਰਤ ਰਤਨ ਦੇਣ ਦੀ ਸਿਫਾਰਸ਼ ਲਈ ਮਤਾ ਪਾਸ ਕਰਨ ਦੀ ਮੰਗ ਕੀਤੀ|