ਚੰਡੀਗੜ੍ਹ
(ਗੁਰਜੀਤ ਬਿੱਲਾ,
ਕ੍ਰਿਸ਼ਨ ਗਰਗ)
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨ ਤਾਰਨ ਤੋਂ ਕੰਚਨਪ੍ਰੀਤ ਕÏਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ¢ ਉਨ੍ਹਾ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ ‘ਸੁਖਬੀਰ ਮਾਡਲ’ ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਤ ਕਰਨ ਵਾਲਾ ਹੈ¢ਮੰਗਲਵਾਰ ਪਾਰਟੀ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ ‘ਗੈਂਗਸਟਰ ਲਿਆਓ ਮੁਹਿੰਮ’ ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਸਲ ਸੋਚ ਦਾ ਪਤਾ ਲੱਗ ਸਕੇ¢ ਉਨ੍ਹਾ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਅਬੋਹਰ ਤੋਂ ਜਗਦੀਸ਼ ਭੋਲੇ ਵਰਗੇ ਲੋਕਾਂ ਨੂੰ ਵੀ ਟਿਕਟ ਦੇਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ¢ ਉਨ੍ਹਾ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਅਲਗੋਂ ਵਰਗਿਆਂ ਦੇ ਨਾਂਅ ਐਲਾਨਣ ਵਿੱਚ ਦੇਰੀ ਕਿਉਂ ਕਰ ਰਹੇ ਹਨ?
ਉਨ੍ਹਾ ਕਿਹਾ ਕਿ ਜੇਕਰ ਅਕਾਲੀ ਦਲ ਨੇ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਹੀ ਛਿੜਕਣਾ ਹੈ, ਤਾਂ ਸੁਖਬੀਰ ਬਾਦਲ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਨਿਹੱਥੇ ਸਿੱਖਾਂ ‘ਤੇ ਗੋਲੀਆਂ ਚਲਾਉਣ ਵਾਲੇ ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਵਿਵਾਦਤ ਅਧਿਕਾਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦੇਣ¢ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਹੁਣ ਗੁਰਮੀਤ ਰਾਮ ਰਹੀਮ ਕੋਲੋਂ ਵੀ ਸੂਚੀ ਮੰਗਵਾ ਲੈਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੇ ‘ਗੈਂਗਸਟਰ ਅਤੇ ਗੁਨਾਹਗਾਰ’ ਮਾਡਲ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇ¢ ‘ਆਪ’ ਵਿਧਾਇਕ ਨੇ ਗੁਰੂ ਘਰਾਂ ਦੀਆਂ ਜ਼ਮੀਨਾਂ ਹੜੱਪਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਚੇਲਿਆਂ ਨੂੰ ਵੀ ਟਿਕਟਾਂ ਦੇਣ, ਜਿਨ੍ਹਾਂ ਪੰਜਾਬ ਦੇ ਗੁਰੂ ਘਰਾਂ ਦੀਆਂ ਜ਼ਮੀਨਾਂ ਦੱਬੀਆਂ ਜਾਂ ਵੇਚੀਆਂ ਹਨ¢ ਉਨ੍ਹਾਂ ਕਿਹਾ ਕਿ ਅੰਬ ਸਾਹਿਬ ਅਤੇ ਅਨੰਦਪੁਰ ਸਾਹਿਬ ਦੀਆਂ ਜ਼ਮੀਨਾਂ ਵੇਚ ਕੇ ਬਾਦਲਾਂ ਤੱਕ ਪੈਸਾ ਪਹੁੰਚਾਉਣ ਵਾਲੇ ਮੈਨੇਜਰਾਂ ਨੂੰ ਵੀ ਉਮੀਦਵਾਰ ਬਣਾਇਆ ਜਾਵੇ¢ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਨੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਸ਼ੁਰੂ ਕੀਤੀ ਹੋਈ ਹੈ¢





