ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਰਾਹਤ ਦਿੰਦਿਆਂ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸੋਸ਼ਲ ਮੀਡੀਆ ’ਤੇ ਉਨ੍ਹਾ ਖਿਲਾਫ ਕਥਿਤ ਮਾਣਹਾਨੀ ਵਾਲੀਆਂ ਪੋਸਟਾਂ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ। ਇਸ ਤੋਂ ਪਹਿਲਾਂ 22 ਸਤੰਬਰ ਨੂੰ ਸਕਸੈਨਾ ਨੇ ‘ਆਪ’ ਖਿਲਾਫ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ। ਦੂਜੇ ਪਾਸੇ ‘ਆਪ’ ਨੇ ਦਾਅਵਾ ਕੀਤਾ ਸੀ ਕਿ ਸਕਸੈਨਾ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ 1400 ਕਰੋੜ ਰੁਪਏ ਦੇ ਘੁਟਾਲੇ ’ਚ ਸ਼ਾਮਲ ਸੀ। ਇਸ ਤੋਂ ਬਾਅਦ ਸਕਸੈਨਾ ਨੇ ‘ਆਪ’ ਆਗੂਆਂ ਆਤਿਸ਼ੀ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ, ਸੰਜੇ ਸਿੰਘ ਅਤੇ ਜੈਸਮੀਨ ਸ਼ਾਹ ਖਿਲਾਫ ਸੋਸ਼ਲ ਮੀਡੀਆ ’ਤੇ ਝੂਠੀਆਂ ਅਤੇ ਮਾਣਹਾਨੀ ਵਾਲੀਆਂ ਪੋਸਟਾਂ ਪਾਉਣ ਦੇ ਦੋਸ਼ ਲਾਏ ਸਨ।