ਬਾਦਸ਼ਾਹ ਦੀ ਗ੍ਰਿਫਤਾਰੀ ‘ਤੇ ਰੋਕ

0
10

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗਾਇਕ ਤੇ ਰੈਪਰ ਬਾਦਸ਼ਾਹ ਨੂੰ ‘ਟਟੀਹਰੀ’ ਗੀਤ ਦੇ ਮਾਮਲੇ ਵਿਚ ਰਾਹਤ ਦਿੱਤੀ ਹੈ। ਇਸ ਮਾਮਲੇ ਵਿਚ ਕਮਿਸ਼ਨ ਸਾਹਮਣੇ ਪੇਸ਼ ਨਾ ਹੋਣ ‘ਤੇ ਹਰਿਆਣਾ ਮਹਿਲਾ ਕਮਿਸ਼ਨ ਨੇ ਬਾਦਸ਼ਾਹ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਸਨ। ਬਾਦਸ਼ਾਹ ਨੇ ਹਾਈ ਕੋਰਟ ਵਿਚ ਆਪਣੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਪਾਈ ਸੀ, ਜਿਸ ਉਤੇ ਫੈਸਲਾ ਕਰਦਿਆਂ ਹਾਈ ਕੋਰਟ ਨੇ ਬਾਦਸ਼ਾਹ ਦੀ ਗ੍ਰਿਫਤਾਰੀ ਉਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਬਾਦਸ਼ਾਹ ਖਿਲਾਫ ਟਟੀਹਰੀ ਗੀਤ ਦੇ ਵਿਵਾਦਿਤ ਬੋਲਾਂ ਨੂੰ ਲੈ ਕੇ ਹਰਿਆਣਾ ਵਿਚ ਦੋ ਮਾਮਲੇ ਦਰਜ ਹਨ।
ਚੰਡੀਗੜ੍ਹ ਕਤਲ ਮਾਮਲੇ ‘ਚ 2 ਗ੍ਰਿਫ਼ਤਾਰ
ਚੰਡੀਗੜ੍ਹ : ਇੱਥੋਂ ਦੇ ਸੈਕਟਰ 9 ‘ਚ ਬੁੱਧਵਾਰ ਹੋਏ ਗੋਲੀਬਾਰੀ ਕਾਂਡ ਦੇ ਦੋ ਸ਼ੱਕੀਆਂ ਨੂੰ ਵੀਰਵਾਰ ਨੂੰ ਕੈਥਲ ਵਿੱਚ ਪੰਜਾਬ ਏ ਜੀ ਟੀ ਐੱਫ ਨਾਲ ਹੋਈ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸ਼ੱਕੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਪੀਯੂਸ਼ ਪਹਿਲਵਾਨ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਪ੍ਰੀਤਮ ਸ਼ਾਹ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਸ਼ੱਕੀ ਜ਼ਖਮੀ ਹੋ ਗਏ। ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਇੱਕ ਬਾਈਕ ਬਰਾਮਦ ਕੀਤੀ ਗਈ ਹੈ। ਰਾਜਨ ਉਰਫ਼ ਪੀਯੂਸ਼ ਪਹਿਲਵਾਨ ਹਾਲ ਹੀ ਵਿੱਚ ਨੇਪਾਲ ਦੇ ਰਸਤੇ ਮਲੇਸ਼ੀਆ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖਲ ਹੋਇਆ ਸੀ।