9.2 C
Jalandhar
Monday, December 23, 2024
spot_img

ਊਧਵ ਠਾਕਰੇ ਦੇ ਧੜੇ ਨੂੰ ਝਟਕਾ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਊਧਵ ਠਾਕਰੇ ਨੂੰ ਝਟਕਾ ਦਿੰਦਿਆਂ ਸ਼ਿਵ ਸੈਨਾ ਦੇ ਏਕਨਾਥ ਸ਼ਿੰਦੇ ਦੇ ਧੜੇ ਨੂੰ ਵੱਡੀ ਰਾਹਤ ਦਿੱਤੀ। ਉਸ ਨੇ ਚੋਣ ਕਮਿਸ਼ਨ ਦੀ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨੇ ਇਹ ਫੈਸਲਾ ਕਰਨਾ ਸੀ ਕਿ ਕਿਹੜੀ ਪਾਰਟੀ ਅਸਲੀ ਸ਼ਿਵ ਸੈਨਾ ਹੈ। ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਦੇ ਫੈਸਲੇ ਤੋਂ ਬਾਅਦ ਹੁਣ ਕਮਿਸ਼ਨ ਸ਼ਿਵ ਸੈਨਾ ਦੇ ਚੋਣ ਨਿਸ਼ਾਨ ’ਤੇ ਫੈਸਲਾ ਕਰ ਸਕਦਾ ਹੈ। ਊਧਵ ਠਾਕਰੇ ਲਈ ਇਹ ਵੱਡਾ ਝਟਕਾ ਹੈ, ਕਿਉਂਕਿ ਊਧਵ ਨੇ ਇਸ ਮਾਮਲੇ ’ਚ ਵਿਧਾਇਕਾਂ ਦੀ ਯੋਗਤਾ ਤੈਅ ਹੋਣ ਤੱਕ ਚੋਣ ਕਮਿਸ਼ਨ ਦੀ ਕਾਰਵਾਈ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਊਧਵ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ 23 ਅਗਸਤ ਨੂੰ ਵੇਲੇ ਦੇ ਚੀਫ ਜਸਟਿਸ ਐੱਨ ਵੀ ਰਮੰਨਾ ਦੀ ਬੈਂਚ ਨੇ ਮਾਮਲੇ ਨੂੰ ਸੰਵਿਧਾਨਕ ਬੈਂਚ ਕੋਲ ਤਬਦੀਲ ਕਰਦੇ ਹੋਏ ਚੋਣ ਕਮਿਸ਼ਨ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ। ਜਸਟਿਸ ਰਮੰਨਾ ਨੇ ਕਿਹਾ ਸੀ ਕਿ ਸੰਵਿਧਾਨਕ ਬੈਂਚ ਤੈਅ ਕਰੇਗਾ ਕਿ ਕਮਿਸ਼ਨ ਦੀ ਕਾਰਵਾਈ ਜਾਰੀ ਰਹੇਗੀ ਜਾਂ ਨਹੀਂ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਨੂੰ ਲੈ ਕੇ ਸ਼ਿੰਦੇ ਧੜੇ ਦੀ ਪਟੀਸ਼ਨ ’ਤੇ ਨੋਟਿਸ ਭੇਜ ਕੇ ਸਾਰੀਆਂ ਪਾਰਟੀਆਂ ਨੂੰ ਜਵਾਬ ਦੇਣ ਲਈ ਕਿਹਾ ਸੀ।

Related Articles

LEAVE A REPLY

Please enter your comment!
Please enter your name here

Latest Articles