ਤਹਿਰਾਨ : ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੇ ਹੁਣ ਪੂਰੀ ਦੁਨੀਆ ਦੇ ਊਰਜਾ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਜ਼ਰਾਈਲ ਵੱਲੋਂ ਈਰਾਨ ਦੇ ਖੁਫੀਆ ਮੰਤਰੀ ਦੀ ਹੱਤਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ‘ਸਾਊਥ ਪਾਰਸ’ ਕੁਦਰਤੀ ਗੈਸ ਫੀਲਡ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਈਰਾਨ ਨੇ ਵੱਡੀ ਜਵਾਬੀ ਕਾਰਵਾਈ ਕੀਤੀ ਹੈ।
ਈਰਾਨੀ ਮਿਜ਼ਾਈਲਾਂ ਨੇ ਕਤਰ ਦੇ ‘ਰਾਸ ਲਫਾਨ’ ਐੱਲ ਐੱਨ ਜੀ ਪਲਾਂਟ ਅਤੇ ਸੰਯੁਕਤ ਅਰਬ ਅਮੀਰਾਤ ਦੇ ‘ਹਬਸ਼ਾਨ’ ਗੈਸ ਕੇਂਦਰਾਂ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ ਉੱਥੇ ਭਿਆਨਕ ਅੱਗ ਲੱਗ ਗਈ ਅਤੇ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ। ਇਸ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 5 ਫੀਸਦੀ ਤੋਂ ਵਧ ਕੇ 108 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਈਰਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਹਮਲੇ ਨਾ ਰੁਕੇ ਤਾਂ ਇਸ ਦੇ ਨਤੀਜੇ ਪੂਰੀ ਦੁਨੀਆ ਨੂੰ ਭੁਗਤਣੇ। ਈਰਾਨ ਨੇ ਇਜ਼ਰਾਈਲ ‘ਤੇ ਮਲਟੀਪਲ-ਵਾਰਹੈੱਡ ਮਿਜ਼ਾਈਲਾਂ ਦਾਗੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਕਲਸਟਰ ਮਿਜ਼ਾਈਲ ਪਹਿਲੀ ਵਾਰ ਪੱਛਮੀ ਕੰਢੇ ਵਿੱਚ ਜਾ ਡਿੱਗੀ, ਜਿੱਥੇ ਤਿੰਨ ਲੋਕਾਂ ਦੀ ਮੌਤ ਹੋ ਗਈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਤੇਲ ਦੀ ਸਪਲਾਈ ਬਰਕਰਾਰ ਰੱਖਣ ਲਈ ਵੈਨੇਜ਼ੁਏਲਾ ‘ਤੇ ਲੱਗੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ। ਵੀਰਵਾਰ ਕੁਵੈਤ ਵਿੱਚ ਇੱਕ ਤੋਂ ਬਾਅਦ ਇੱਕ ਦੋ ਵੱਡੇ ਡਰੋਨ ਹਮਲੇ ਹੋਏ। ਕੁਵੈਤ ਦੀ ਇੱਕ ਹੋਰ ਪ੍ਰਮੁੱਖ ਤੇਲ ਰਿਫਾਇਨਰੀ ‘ਮੀਨਾ ਅਬਦੁੱਲਾ’ ਨੂੰ ਵੀ ਡਰੋਨ ਰਾਹੀਂ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਉੱਥੇ ਭਿਆਨਕ ਅੱਗ ਲੱਗ ਗਈ।
ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ‘ਮੀਨਾ ਅਲ-ਅਹਿਮਦੀ’ ਰਿਫਾਇਨਰੀ ‘ਤੇ ਵੀ ਡਰੋਨ ਹਮਲਾ ਹੋਇਆ ਸੀ। ਇਹ ਦੋਵੇਂ ਰਿਫਾਇਨਰੀਆਂ ਕੁਵੈਤ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ‘ਤੇ ਹੋਏ ਹਮਲਿਆਂ ਨੇ ਪੂਰੀ ਦੁਨੀਆ ਦੇ ਤੇਲ ਬਾਜ਼ਾਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ।