ਸ਼ਾਹਕੋਟ (ਗਿਆਨ ਸੈਦਪੁਰੀ)-ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਕÏਮੀ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਯੂਨੀਅਨ ਅਤੇ ਸਭਾ ਵੱਲੋਂ 23 ਮਾਰਚ ਨੂੰ ਸਾਮਰਾਜਵਾਦ ਵਿਰੋਧੀ ਦਿਨ ਮਨਾਉਣ ਦੇ ਸਮਾਗਮਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਜਾਵੇਗਾ¢ਮਜ਼ਦੂਰ ਆਗੂਆ ਨੇ ਸੀ ਪੀ ਆਈ ਦੀ ਕÏਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਹੋਏ ਫੈਸਲੇ ਦੀ ਰÏਸ਼ਨੀ ਵਿੱਚ ਗੱਲ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ¢
ਉਨ੍ਹਾ ਕਿਹਾ ਕਿ ਸ਼ਹੀਦਾਂ ਵੱਲੋਂ ਬਰਤਾਨਵੀ ਸਾਮਰਾਜਵਾਦ ਵਿਰੁੱਧ ਲੜਦਿਆਂ ਕੀਤੀ ਸਿਖਰਲੀ ਕੁਰਬਾਨੀ ਅਤੇ ਹਿੰਮਤ ਨੂੰ ਯਾਦ ਰੱਖਣਾ ਜ਼ਰੂਰੀ ਹੈ¢ਉਨ੍ਹਾਂ ਕਿਹਾ ਕਿ ਮÏਜੂਦਾ ਸਾਮਰਾਜੀਆਂ ਤੇ ਖਾਸ ਕਰਕੇ ਅਮਰੀਕਾ ਨੇ ਵੈਨੇਜ਼ੁਏਲਾ, ਈਰਾਨ, ਫਲਸਤੀਨ ਵਿਰੁੱਧ ਜੰਗ ਛੇੜੀ ਹੋਈ ਹੈ¢ਅਮਰੀਕਾ ਸਾਰੇ ਸੰਸਾਰ ਨੂੰ ਅਧੀਨਗੀ ਕਬੂਲਣ ਲਈ ਮਜਬੂਰ ਕਰਨ ਦੇ ਰਾਹ ਤੁਰਿਆ ਹੋਇਆ ਹੈ¢ਸਾਨੂੰ ਇਸ ਦਾ ਸਖ਼ਤ ਵਿਰੋਧ ਕਰਨਾ ਹੋਵੇਗਾ, ਇਸ ਵਾਸਤੇ ਕੁਰਬਾਨੀ ਤੇ ਹਿੰਮਤ ਦੀ ਲੋੜ ਹੈ¢ਇਸੇ ਕਰਕੇ ਭਾਰਤੀ ਕਮਿਊਨਿਸਟ ਪਾਰਟੀ ਅਤੇ ਉਸ ਨਾਲ ਸੰਬੰਧਤ ਅਵਾਮੀ ਜਥੇਬੰਦੀਆਂ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾ ਰਹੀਆਂ ਹਨ¢




