ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਭਾਰਤ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਦਾ ਮੁਖੀ ਰਹਿਣ ਦਾ ਇਤਿਹਾਸ ਰਚਿਆ। ਗੁਜਰਾਤ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ 8,931 ਦਿਨਾਂ ਦਾ ਕਾਰਜਕਾਲ ਪੂਰਾ ਕਰਕੇ ਉਨ੍ਹਾ ਨੇ ਸਿੱਕਮ ਦੇ ਸਾਬਕਾ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਦੇ 8,930 ਦਿਨਾਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ।
ਏਅਰ ਇੰਡੀਆ ਚਿੰਤਤ
ਨਵੀਂ ਦਿੱਲੀ : ਏਅਰ ਇੰਡੀਆ ਦੇ ਮੁਖੀ ਕੈਂਪਬੈਲ ਵਿਲਸਨ ਨੇ ਕਿਹਾ ਹੈ ਕਿ ਏਅਰ ਇੰਡੀਆ ਗਰੁੱਪ ਉੱਤੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦਾ ਕਾਫੀ ਅਸਰ ਪਿਆ ਹੈ। ਵਿਲਸਨ ਨੇ ਸਟਾਫ ਨੂੰ ਇੱਕ ਸੰਦੇਸ਼ ਵਿੱਚ ਕਿਹਾ ਹੈ ਕਿ ਜੰਗ ਸ਼ੁਰੂ ਹੋਣ ਤੋਂ ਬਾਅਦ ਦੇ ਤਿੰਨ ਹਫਤਿਆਂ ਵਿੱਚ ਇਸ ਖੇਤਰ ਵੱਲ ਜਾਣ ਵਾਲੀਆਂ ਲਗਪਗ 2,500 ਉਡਾਣਾਂ ਰੱਦ ਕਰਨੀਆਂ ਪਈਆਂ ਹਨ। ਉੱਧਰ ਸਿਰਫ 30 ਫੀਸਦੀ ਉਡਾਣਾਂ ਦਾ ਸੰਚਾਲਨ ਹੋ ਰਿਹਾ ਹੈ। ਜਹਾਜ਼ਾਂ ਦੇ ਈਂਧਨ ਦੀਆਂ ਕੀਮਤਾਂ ਦੁੱਗਣੀਆਂ ਤੋਂ ਵੀ ਜ਼ਿਆਦਾ ਵਧ ਗਈਆਂ ਹਨ ਪਰ ਕੰਪਨੀ ਦੇ ਖਰਚਿਆਂ ‘ਤੇ ਇਸ ਦਾ ਪ੍ਰਭਾਵ ਅਗਲੇ ਮਹੀਨੇ ਤੋਂ ਦਿਖਣਾ ਸ਼ੁਰੂ ਹੋਵੇਗਾ।



