ਚੰਡੀਗੜ੍ਹ : ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਉਨ੍ਹਾ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਐੱਨ ਆਰ ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਸੌਂਪ ਦਿੱਤੀ ਹੈ। ਸਾਬਕਾ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਸੋਮਵਾਰ ਸ਼ਾਮ ਰਾਜਪਾਲ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ। ਟਰਾਂਸਪੋਰਟ ਵਿਭਾਗ ਵਿੱਤ ਤੇ ਆਬਕਾਰੀ ਮੰਤਰੀ ਚੀਮਾ ਨੂੰ ਅਤੇ ਜੇਲ੍ਹ ਵਿਭਾਗ ਡਾ. ਰਵਜੋਤ ਸਿੰਘ ਨੂੰ ਸੌਂਪਿਆ ਗਿਆ ਹੈ। ਇਸ ਫੈਸਲੇ ਨੇ ਕੈਬਨਿਟ ਵਿੱਚ ਤੁਰੰਤ ਕਿਸੇ ਵੱਡੇ ਫੇਰਬਦਲ ਦੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ।




