ਭਾਰਤੀ ਹਵਾਈ ਕੰਪਨੀਆਂ ਨੂੰ ਵੱਡੀਆਂ ਸਮੱਸਿਆਵਾਂ ਦਰਪੇਸ਼

0
3

ਨਵੀਂ ਦਿੱਲੀ : ਡਾਇਰੈਕਟੋਰੇਟ ਜਨਰਲ ਸਿਵਲ ਐਵੀਏਸ਼ਨ (ਡੀ ਜੀ ਸੀ ਏ) ਦੇ ਮੁਖੀ ਫੈਜ਼ ਅਹਿਮਦ ਕਿਦਵਈ ਨੇ ਵੀਰਵਾਰ ਦੱਸਿਆ ਕਿ ਅਮਰੀਕਾ, ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਕਾਰਨ ਹਵਾਈ ਕੰਪਨੀਆਂ ਨੂੰ ਕਈ ਸਮੱਸਿਆਵਾਂ ਦਰਪੇਸ਼ ਹਨ ਪਰ ਭਾਰਤ ਦਾ ਸ਼ਹਿਰੀ ਹਵਾਬਾਜ਼ੀ ਵਿਭਾਗ ਇਨ੍ਹਾਂ ਸਮੱਸਿਆਵਾਂ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾ ਕਿਹਾ ਕਿ ਵਿਭਾਗ ਸਿਰਫ ਮੁਸਾਫ਼ਰਾਂ ਦੇ ਅਧਿਕਾਰਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਉਹ ਅਜਿਹੇ ਨਿਯਮ ਬਣਾ ਰਿਹਾ ਹੈ ਜੋ ਏਅਰਲਾਈਨਾਂ ਦੇ ਵਾਧੇ ਵਿੱਚ ਮਦਦਗਾਰ ਹੋਣ। ਭਾਰਤ ਵਿੱਚ ਕਈ ਏਅਰਲਾਈਨਾਂ ਪਹਿਲਾਂ ਹੀ ਬੰਦ ਹੋ ਚੁੱਕੀਆਂ ਹਨ, ਜਿਸ ਕਾਰਨ ਹੁਣ ਮੌਜੂਦਾ ਕੰਪਨੀਆਂ ਨੂੰ ਸਹਿਯੋਗ ਦੇਣਾ ਬਹੁਤ ਜ਼ਰੂਰੀ ਹੈ।
ਹਵਾਈ ਕੰਪਨੀਆਂ ਇਸ ਸਮੇਂ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਪਾਕਿਸਤਾਨੀ ਹਵਾਈ ਖੇਤਰ ਦੇ ਬੰਦ ਹੋਣ ਕਾਰਨ ਬਹੁਤ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਇਨ੍ਹਾਂ ਪਾਬੰਦੀਆਂ ਕਾਰਨ ਜਹਾਜ਼ਾਂ ਨੂੰ ਲੰਬੇ ਰਸਤਿਆਂ ਰਾਹੀਂ ਉਡਾਣ ਭਰਨੀ ਪੈਂਦੀ ਹੈ, ਜਿਸ ਨਾਲ ਤੇਲ ਦੀ ਖਪਤ ਅਤੇ ਖਰਚਾ ਦੋਵੇਂ ਵਧ ਗਏ ਹਨ। ਜਹਾਜ਼ ਵਿੱਚ ਜ਼ਿਆਦਾ ਤੇਲ ਲੈ ਕੇ ਜਾਣ ਦਾ ਮਤਲਬ ਹੈ ਕਿ ਸਾਮਾਨ ਅਤੇ ਮੁਸਾਫਰਾਂ ਲਈ ਜਗ੍ਹਾ ਘੱਟ ਬਚਦੀ ਹੈ, ਜਿਸ ਨਾਲ ਕੰਪਨੀਆਂ ਦੀ ਕਮਾਈ ‘ਤੇ ਸਿੱਧਾ ਅਸਰ ਪੈਂਦਾ ਹੈ। ਕਿਦਵਈ ਨੇ ਉਮੀਦ ਜਤਾਈ ਹੈ ਕਿ ਇਹ ਔਖਾ ਸਮਾਂ ਜਲਦੀ ਹੀ ਬਦਲੇਗਾ ਅਤੇ ਹਵਾਈ ਖੇਤਰ ਲਈ ਬਿਹਤਰ ਦਿਨ ਆਉਣਗੇ।