ਨੇਪਾਲ ਦਾ ਸਾਬਕਾ ਪ੍ਰਧਾਨ ਮੰਤਰੀ ਓਲੀ ਗ੍ਰਿਫਤਾਰ

0
2

ਕਠਮੰਡੂ : ਨੇਪਾਲ ਦੇ 74 ਸਾਲਾ ਸਾਬਕਾ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਸਨਿੱਚਰਵਾਰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਸ ਜਾਂਚ ਕਰ ਰਹੀ ਹੈ ਕਿ ਕੀ ਉਹ ਪਿਛਲੇ ਸਤੰਬਰ ਵਿੱਚ ‘ਜੈੱਨ ਜ਼ੀ’ ਪ੍ਰਦਰਸ਼ਨਾਂ ਦੌਰਾਨ ਦਰਜਨਾਂ ਮੌਤਾਂ ਨੂੰ ਰੋਕਣ ਵਿੱਚ ਅਣਗਹਿਲੀ ਦੇ ਦੋਸ਼ੀ ਸਨ। ਇਹ ਗ੍ਰਿਫਤਾਰੀ ਰੈਪਰ ਤੋਂ ਸਿਆਸਤਦਾਨ ਬਣੇ ਬਾਲੇਂਦਰ ਸ਼ਾਹ ਵੱਲੋਂ ਸ਼ੁੱਕਰਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ।