ਇਤਿਹਾਸਕ ਹੋਵੇਗੀ 3 ਦੀ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ : ਸੰਤ ਨਿਰਮਲ ਦਾਸ, ਸੰਤ ਇੰਦਰ ਦਾਸ

0
7

ਹੁਸ਼ਿਆਰਪੁਰ (ਓ ਪੀ ਰਾਣਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ 649 ਵਾਂ ਪ੍ਰਕਾਸ਼ ਪੁਰਬ ਮਨਾਉਣ ਅਤੇ ਕ੍ਰਾਂਤੀਕਾਰੀ ਬੇਗਮਪੁਰਾ ਦੀ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਉਣ ਲਈ 3 ਅਪ੍ਰੈਲ (ਸ਼ੁੱਕਰਵਾਰ) ਨੂੰ ਦੁਪਹਿਰ 1 ਵਜੇ ਰੇਲਵੇ ਸਟੇਸ਼ਨ ਜਲੰਧਰ ਤੋਂ ਹਰਿਦੁਆਰ ਲਈ ਚੱਲਣ ਵਾਲੀ ਮਹਾਨ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਹਰ ਪੱਖ ਤੋਂ ਇਤਿਹਾਸਕ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ ਨੇ ਸੰਗਤਾਂ ਦੇ ਨਾਂਅ ਸੰਦੇਸ਼ ਵਿੱਚ ਕਿਹਾ ਕਿ ਸੰਗਤਾਂ ਪ੍ਰੇਮ ਭਾਵਨਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਸ਼ੋਭਾ ਯਾਤਰਾ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਕੋਈ ਵੀ ਵਿਅਕਤੀ ਕਿਸੇ ਪ੍ਰਕਾਰ ਦਾ ਨਸ਼ਾ ਕਰਕੇ ਨਾ ਆਵੇ। ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ, ਜਨਰਲ ਸਕੱਤਰ ਸੰਤ ਇੰਦਰ ਦਾਸ ਸ਼ੇਖੇ ਨੇ ਕਿਹਾ ਕਿ ਸੰਗਤਾਂ ਬਿਨਾਂ ਕਿਸੇ ਡਰ ਤੋਂ ਸ਼ਰਧਾ, ਪ੍ਰੇਮ ਭਾਵਨਾ ਨਾਲ ਯਾਤਰਾ ਵਿੱਚ ਸ਼ਾਮਲ ਹੋਣ । ਉਨ੍ਹਾਂ ਕਿਹਾ ਕਿ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ 5 ਅਪ੍ਰੈਲ ਨੂੰ ਹਰਿਦੁਆਰ (ਉੱਤਰਾਖੰਡ) ਵਿਖੇ ਬੜੀ ਸ਼ਰਧਾ ਨਾਲ ਮਨਾਏ ਜਾਣਗੇ। ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਸਰਵਣ ਦਾਸ ਸੀਨੀਅਰ ਮੀਤ ਪ੍ਰਧਾਨ, ਸੰਤ ਬਲਵੰਤ ਸਿੰਘ ਡੀਂਗਰੀਆਂ ਮੀਤ ਪ੍ਰਧਾਨ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਕਿਰਪਾਲ ਦਾਸ ਭਾਰਟਾ, ਸੰਤ ਰਮੇਸ਼ ਦਾਸ ਸ਼ੇਰਪੁਰ ਕੱਲਰਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁੰਮ-ਹੁਮਾ ਕੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ।ਇਸ ਮੌਕੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਮਨਜੀਤ ਦਾਸ ਹਿਮਾਚਲ, ਸੰਤ ਮਨਜੀਤ ਦਾਸ ਵਿਛੋਹੀ, ਬਾਬਾ ਬਲਕਾਰ ਸਿੰਘ ਵਡਾਲਾ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਸੰਤੋਖ ਦਾਸ ਭਾਰਟਾ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਬੀਬੀ ਪੂਨਮ ਹੀਰਾ, ਭੈਣ ਸੰਤੋਸ਼ ਕੁਮਾਰੀ, ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ ਆਦਿ ਹਾਜ਼ਰ ਸਨ।