ਭੱਜਣ ਲੱਗਾ ਅਮਰੀਕਾ

0
19

ਵਾਸ਼ਿੰਗਟਨ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਗਲੇ ਦੋ ਤੋਂ ਤਿੰਨ ਹਫਤਿਆਂ ਵਿੱਚ ਈਰਾਨ ‘ਤੇ ਫੌਜੀ ਹਮਲੇ ਬੰਦ ਕਰ ਸਕਦਾ ਹੈ। ਉਨ੍ਹਾ ਇਹ ਵੀ ਸਾਫ ਕੀਤਾ ਕਿ ਇਸ ਜੰਗ ਨੂੰ ਖਤਮ ਕਰਨ ਲਈ ਈਰਾਨ ਨਾਲ ਕੋਈ ਸਮਝੌਤਾ ਕਰਨਾ ਜ਼ਰੂਰੀ ਨਹੀਂ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੰਪ ਨੇ ਕਿਹਾ, ”ਅਸੀਂ ਬਹੁਤ ਜਲਦੀ (ਈਰਾਨ ਤੋਂ) ਬਾਹਰ ਨਿਕਲ ਜਾਵਾਂਗੇ। ਇਹ ਪ੍ਰਕਿਰਿਆ ਦੋ ਜਾਂ ਤਿੰਨ ਹਫ਼ਤਿਆਂ ਦੇ ਅੰਦਰ ਪੂਰੀ ਹੋ ਸਕਦੀ ਹੈ।” ਜਦੋਂ ਉਨ੍ਹਾ ਨੂੰ ਪੁੱਛਿਆ ਗਿਆ ਕਿ ਕੀ ਆਪਰੇਸ਼ਨ ਐਪਿਕ ਫਿਊਰੀ ਨੂੰ ਖਤਮ ਕਰਨ ਲਈ ਈਰਾਨ ਨਾਲ ਗੱਲਬਾਤ ਸਫਲ ਹੋਣੀ ਜ਼ਰੂਰੀ ਹੈ, ਤਾਂ ਟਰੰਪ ਨੇ ਕਿਹਾ ਕਿ ਅਜਿਹੀ ਕੋਈ ਸ਼ਰਤ ਨਹੀਂ ਹੈ। ਟਰੰਪ ਨੇ ਬੁੱਧਵਾਰ ਰਾਤ 9 ਵਜੇ ਈਰਾਨ ਨਾਲ ਜੁੜੇ ਤਾਜ਼ਾ ਹਾਲਾਤ ਬਾਰੇ ਰਾਸ਼ਟਰ ਨੂੰ ਸੰਬੋਧਨ ਕਰਕੇ ਕੋਈ ਵੱਡਾ ਐਲਾਨ ਕਰਨਾ ਸੀ।