ਰਾਜੋਆਣਾ ਮਾਮਲੇ ’ਚ ਕੇਂਦਰ ਤੋਂ ਅੱਜ ਜਵਾਬ ਤਲਬ

0
403

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੇ ਸੰਬੰਧ ’ਚ ਕੇਂਦਰ ਵੱਲੋਂ ਕੋਈ ਫੈਸਲਾ ਨਾ ਲਏ ਜਾਣ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਉਸ ਨੂੰ 29 ਸਤੰਬਰ (ਵੀਰਵਾਰ) ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ। ਕੇਂਦਰ ਸਰਕਾਰ ਦੇ ਵਕੀਲ ਵੱਲੋਂ ਮਾਮਲੇ ਦੀ ਸੁਣਵਾਈ ਅੱਗੇ ਪਾਉਣ ਦੀ ਅਪੀਲ ਕੀਤੇ ਜਾਣ ’ਤੇ ਅਦਾਲਤ ਨੇ ਨਰਾਜ਼ਗੀ ਜ਼ਾਹਿਰ ਕੀਤੀ। 2 ਮਈ ਨੂੰ ਕੇਂਦਰ ਨੂੰ ਜਵਾਬ ਦੇਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਉਸ ਤੋਂ ਬਾਅਦ 27 ਜੁਲਾਈ ਨੂੰ ਕੇਂਦਰ ਦੇ ਵਕੀਲ ਦੇ ਇਕ ਪੱਤਰ ਦੇ ਆਧਾਰ ’ਤੇ ਮਾਮਲਾ 13 ਸਤੰਬਰ ਲਈ ਸੂਚੀਬੱਧ ਕੀਤਾ ਸੀ।
ਹਾਲਾਂਕਿ, ਬੁੱਧਵਾਰ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲੀਸਿਟਰ ਜਨਰਲ ਕੇ ਐੱਮ ਨਟਰਾਜ ਨੇ ਅਦਾਲਤ ਨੂੰ ਦੱਸਿਆ ਕਿ ਸੰਬੰਧਤ ਅਥਾਰਟੀ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ । ਚੀਫ ਜਸਟਿਸ ਉਦੈ ਉਮੇਸ਼ ਲਲਿਤ ਅਤੇ ਜਸਟਿਸ ਐੱਸ ਰਵਿੰਦਰ ਭੱਟ ਤੇ ਜਸਟਿਸ ਜੇ ਬੀ ਪਾਰਦੀਵਾਲਾ ਉੱਤੇ ਅਧਾਰਤ ਬੈਂਚ ਨੇ ਕੇਂਦਰ ਸਰਕਾਰ ਦੇ ਜ਼ਿੰਮੇਵਾਰ ਅਧਿਕਾਰੀ ਨੂੰ ਵੀਰਵਾਰ ਹਲਫੀਆ ਬਿਆਨ ਦਾਇਰ ਕਰਨ ਲਈ ਕਿਹਾ ਅਤੇ ਮਾਮਲਾ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ।

LEAVE A REPLY

Please enter your comment!
Please enter your name here