ਸਹਿਕਾਰੀ ਸਭਾਵਾਂ ਖਰੀਦਣਗੀਆਂ ਕਣਕ

0
13

ਚੰਡੀਗੜ੍ਹ : ਆੜ੍ਹਤੀਆਂ ਦੀ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਸਨਿੱਚਰਵਾਰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਪੇਂਡੂ ਸਹਿਕਾਰੀ ਸਭਾਵਾਂ ਦੀਆਂ ਸੂਚੀ ਤਿਆਰ ਕੀਤੀ ਜਾਵੇ, ਜਿਨ੍ਹਾਂ ਨੂੰ ਸਹਿਕਾਰੀ ਸਭਾਵਾਂ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਦੇ ਹਿੱਤ ਆੜ੍ਹਤ ਦੇ ਕਾਰੋਬਾਰ ਦੀ ਜ਼ਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ।
‘ਆਪ’ ਸਰਕਾਰ ਦੇ ਕਾਰਜਕਾਲ ਦੀ ਇਹ ਕਣਕ ਦੀ ਆਖਰੀ ਖਰੀਦ ਹੈ ਅਤੇ ਸਰਕਾਰ ਖਰੀਦ ਪ੍ਰਬੰਧਾਂ ਨੂੰ ਲੈ ਕੇ ਕੋਈ ਖਤਰਾ ਮੁੱਲ ਨਹੀਂ ਲੈਣਾ ਚਾਹੁੰਦੀ। ਮਾਨ ਨੇ ਉੱਚ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਹਿੱਤ ‘ਚ ਕੰਮ ਕਰਨ ਵਾਲੇ ਆੜ੍ਹਤੀਆਂ ਵਾਸਤੇ ਪ੍ਰੋਤਸਾਹਨ ਨੀਤੀ ਬਣਾਈ ਜਾਵੇ, ਤਾਂ ਜੋ ਅਜਿਹੇ ਆੜ੍ਹਤੀਆਂ ਨੂੰ ਮਿਲਿੰਗ ਆਦਿ ਸਮੇਂ ਤਰਜੀਹ ਦਿੱਤੀ ਜਾਵੇ। ਪੰਜਾਬ ‘ਚ ਇਸ ਵੇਲੇ 3520 ਪੇਂਡੂ ਸਹਿਕਾਰੀ ਸਭਾਵਾਂ ਹਨ ਅਤੇ ਕਈ ਵੱਡੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਆੜ੍ਹਤ ਦਾ ਕੰਮ ਕਰ ਵੀ ਰਹੀਆਂ ਹਨ।